ਪਾਕਿਸਤਾਨ ਦੇ ਖੈਬਰ ਪਖਤੂਨਖਵਾ ਚ ਵੱਡਾ ਧਮਾਕਾ, 5 ਦੀ ਹੋਈ ਮੌਤ

Pakistan News: ਪਾਕਿਸਤਾਨ ਵਿੱਚ ਇੱਕ ਵਾਰ ਫਿਰ ਵੱਡਾ ਧਮਾਕਾ ਹੋਇਆ ਹੈ।

By  Amritpal Singh November 3rd 2023 03:03 PM -- Updated: November 3rd 2023 03:08 PM

Pakistan News: ਪਾਕਿਸਤਾਨ ਵਿੱਚ ਇੱਕ ਵਾਰ ਫਿਰ ਵੱਡਾ ਧਮਾਕਾ ਹੋਇਆ ਹੈ। ਅੱਤਵਾਦੀਆਂ ਨੇ ਖੈਬਰ ਪਖਤੂਨਖਵਾ 'ਚ ਪੁਲਿਸ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ 'ਚ ਘੱਟੋ-ਘੱਟ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਤੋਂ ਇਲਾਵਾ 15 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ 'ਚ ਕੁਝ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ। ਇਹ ਧਮਾਕਾ ਜ਼ਿਲ੍ਹੇ ਦੇ ਤਲਾਬ ਅੱਡੇ ਨੇੜੇ ਡੇਰਾ ਇਸਮਾਈਲ ਖ਼ਾਨ ਦੇ ਸਥਾਨਕ ਬਾਜ਼ਾਰ ਵਿੱਚ ਹੋਇਆ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵਿਸਫੋਟਕ ਸਮੱਗਰੀ ਇੱਕ ਮੋਟਰਸਾਈਕਲ ਵਿੱਚ ਫਿਕਸ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਕਈ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।


ਪੁਲਸ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਤੇਜ਼ ਸੀ ਅਤੇ ਆਸ-ਪਾਸ ਦੇ ਲੋਕਾਂ 'ਚ ਦਹਿਸ਼ਤ ਫੈਲ ਗਈ। ਖੈਬਰ ਪਖਤੂਨਖਵਾ 'ਚ ਹਰ ਰੋਜ਼ ਅੱਤਵਾਦੀ ਹਮਲੇ ਹੁੰਦੇ ਹਨ। ਨਿਸ਼ਾਨਾ ਪੁਲਿਸ ਵਾਲੇ ਹਨ। ਤਾਜ਼ਾ ਘਟਨਾ ਦੇ ਸਬੰਧ ਵਿੱਚ ਪੁਲਿਸ ਨੇ ਇਹ ਖਦਸ਼ਾ ਵੀ ਪ੍ਰਗਟਾਇਆ ਹੈ ਕਿ ਪੁਲਿਸ ਵੈਨ ਵੀ ਇਸ ਹਮਲੇ ਦਾ ਨਿਸ਼ਾਨਾ ਹੋ ਸਕਦੀ ਹੈ। ਪੁਲਿਸ ਅਤੇ ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।



Related Post