ਭਾਜਪਾ ਨੇ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਦਾ ਕੀਤਾ ਐਲਾਨ

ਭਾਜਪਾ ਨੇ ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਗੇਜਾ ਰਾਮ ਵਾਲਮੀਕੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

By  Amritpal Singh May 10th 2024 05:27 PM -- Updated: May 10th 2024 05:30 PM

BJP Announced Candidate: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚੋਂ ਰਹਿੰਦੀ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਸੀਟ ਤੋਂ ਉਮੀਦਵਾਰ ਦੇ ਨਾਂਅ ਦਾ ਐਲਾਨ ਕੀਤਾ ਹੈ। ਪਾਰਟੀ ਨੇ ਗੇਜਾ ਰਾਮ ਵਾਲਮੀਕੀ ਨੂੰ ਉਮੀਦਵਾਰ ਬਣਾਇਆ ਹੈ। ਵਾਲਮੀਕਿ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਹਨ ਤੇ ਉਹ ਕੇਂਦਰੀ ਵਾਲਮੀਕਿ ਸਭਾ ਭਾਰਤ ਦੇ ਰਾਸ਼ਟਰੀ ਪ੍ਰਧਾਨ ਵੀ ਹਨ।


ਬੀਤੇ ਦਿਨੀਂ ਹੀ ਭਾਜਪਾ ਨੇ ਪੰਜਾਬ ਵਿੱਚ ਤਿੰਨ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਭਾਜਪਾ ਨੇ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਅਨੰਦਪੁਰ ਸਾਹਿਬ ਤੋਂ ਡਾ. ਸੁਭਾਸ਼ ਸ਼ਰਮਾ ਅਤੇ ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਟਿਕਟ ਦਿੱਤੀ ਸੀ।

ਭਾਜਪਾ ਦੇ ਉਮੀਦਵਾਰਾਂ ਦੀ ਪੂਰੀ ਸੂਚੀ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚੋਂ 13 ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਉਮੀਦਵਾਰਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਭਾਸ਼ ਸ਼ਰਮਾ, ਫ਼ਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਸੰਗਰੂਰ ਤੋਂ ਅਰਵਿੰਦ ਖੰਨਾ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ,ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਪਟਿਆਲਾ ਤੋਂ ਪ੍ਰਨੀਤ ਕੌਰ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ, ਫ਼ਰੀਦਕੋਟ ਤੋਂ ਹੰਸਰਾਜ ਹੰਸ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਤੇ ਸ੍ਰੀ ਫਤਿਗਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ ਸ਼ਾਮਲ ਹਨ।

Related Post