ਪੰਜਾਬ ਦਾ ਬਜਟ ਇਜਲਾਸ 3 ਮਾਰਚ ਤੋਂ ਹੋਵੇਗਾ ਸ਼ੁਰੂ, 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ

ਪੰਜਾਬ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦਾ ਬਜਟ ਸ਼ੈਸ਼ਨ ਇਸ ਵਾਰ 3 ਮਾਰਚ ਤੋਂ ਸ਼ੁਰੂ ਹੋਵੇਗਾ।

By  Aarti February 21st 2023 03:37 PM -- Updated: February 21st 2023 03:53 PM

ਚੰਡੀਗੜ੍ਹ: ਪੰਜਾਬ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੀਟਿੰਗ 'ਚ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ। ਨਾਲ ਹੀ ਸੀਐੱਮ ਮਾਨ ਨੇ ਦੱਸਿਆ ਕਿ 3 ਮਾਰਚ ਤੋਂ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋਵੇਗਾ। 


ਸੀਐੱਮ ਭਗਵੰਤ ਮਾਨ ਨੇ ਦੱਸਿਆ ਕਿ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਹੋਵੇਗਾ। ਇਸ ਤੋਂ ਇਲਾਵਾ 6 ਮਾਰਚ ਨੂੰ ਭਾਸ਼ਣ ’ਤੇ ਚਰਚਾ ਹੋਵੇਗਾ ਅਤੇ 10 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। 

ਇਸ ਤੋਂ ਇਲਾਵਾ 11 ਮਾਰਚ ਨੂੰ ਬਜਟ ’ਤੇ ਬਹਿਸ ਕੀਤੀ ਜਾਵੇਗੀ। ਜੀ 10 ਸੰਮੇਲਨ ਦੇ ਚੱਲਦੇ 7 ਅਤੇ 8 ਮਾਰਚ ਨੂੰ ਬ੍ਰੇਕ ਹੋਵੇਗੀ। 22 ਤੋਂ 24 ਮਾਰਚ ਨੂੰ ਵਿਧਾਨ ਸਭਾ ਮੁੜ ਆਪਣਾ ਕੰਮ ਕਰੇਗੀ। ਇਸ ਤੋਂ ਸਾਫ ਹੈ ਕਿ 3 ਮਾਰਚ ਤੋਂ ਲੈ ਕੇ 11 ਮਾਰਚ ਤੱਕ ਬਜਟ ਸੈਸ਼ਨ ਦਾ ਪਹਿਲਾਂ ਪੜਾਅ ’ਤੇ 22 ਤੋਂ 25 ਮਾਰਚ ਤੱਕ ਦੂਜਾ ਪੜਾਅ ਚੱਲੇਗਾ। 

ਇਹ ਵੀ ਪੜ੍ਹੋ: 14,417 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ

Related Post