Punjab Breaking News Live: ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਕੀਤਾ ਮੁਲਤਵੀ
Punjab Breaking News Live: ਹਰ ਖ਼ਬਰ 'ਤੇ ਸਾਡੀ ਪਹਿਲੀ ਨਜ਼ਰ, ਪੰਜਾਬ ਭਰ ਦੀਆਂ ਵੱਡੀਆਂ-ਛੋਟੀਆਂ ਖਬਰਾਂ 'ਤੇ ਅਸੀਂ ਰੱਖ ਦੇ ਹਾਂ ਧਿਆਨ ਤਾਂ ਜੋ ਤੁਹਾਡੇ ਤੱਕ ਪਹੁੰਚਾਈ ਜਾ ਸਕੇ ਹਰ ਅਹਿਮ ਖ਼ਬਰ..ਇਥੇ ਪੜ੍ਹੋ
Jul 23, 2023 08:34 PM
ਭੋਜਨ ਆਨਲਾਈਨ ਆਰਡਰ ਕਰਨ 'ਤੇ ਧੋਖਾਧੜੀ, 5 ਮਿੰਟ ਦੇ ਅੰਤਰਾਲ 'ਤੇ 3 ਵਾਰ ਕੱਟੇ ਗਏ 10,000 ਰੁਪਏ
ਟੀਵੀ ਸੀਰੀਅਲ 'ਸਾਥ ਨਿਭਾਨਾ ਸਾਥੀਆ 2' ਅਤੇ 'ਕੁੰਡਲੀ ਭਾਗਿਆ' ਫੇਮ ਆਕਾਂਕਸ਼ਾ ਜੁਨੇਜਾ ਹਾਲ ਹੀ 'ਚ ਆਨਲਾਈਨ ਖਾਣਾ ਮੰਗਵਾਉਣ ਲਈ ਧੋਖਾਧੜੀ ਦਾ ਸ਼ਿਕਾਰ ਹੋ ਗਈ ਹੈ। ਉਸ ਨੇ ਨੂੰ ਦੱਸਿਆ ਕਿ ਕੰਪਨੀ ਦੇ ਕਾਰਜਕਾਰੀ ਦੇ ਤੌਰ 'ਤੇ ਇੱਕ ਸਾਈਬਰ ਲਿੰਕ 'ਤੇ ਕਲਿੱਕ ਕਰਨ ਲਈ ਕਿਹਾ। ਉਸਨੇ ਦੱਸਿਆ, “ਜਿਵੇਂ ਹੀ ਮੈਂ ਕੱਲਿਕ ਕੀਤਾ, 5-5 ਮਿੰਟਾਂ ਵਿੱਚ 3 ਵਾਰ ਮੇਰੇ ਖਾਤੇ ਤੋਂ 10,000-10,000 ਰੁਪਏ ਤਿੰਨ ਵਾਰ ਕੱਟੇ ਗਏ।
Jul 23, 2023 07:41 PM
ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਬਰਸਾਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦੀ ਫੌਰੀ ਲੋੜ ਨਹੀਂ ਹੈ। ਮਾਨ ਨੇ ਦੱਸਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਜਦੋਂ ਕਿ 23 ਜੁਲਾਈ ਨੂੰ ਡੈਮ ਵਿੱਚ ਪਾਣੀ ਦਾ ਪੱਧਰ 1653 ਫੁੱਟ ਸੀ।
Jul 23, 2023 05:58 PM
ਪਾਕਿਸਤਾਨ ਤੋਂ ਆਈ 20 ਕਿੱਲੋ ਹੈਰੋਇਨ ਪੁਲਿਸ ਨੇ ਫੜੀ
ਪੰਜਾਬ ਪੁਲਿਸ ਨੇ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸਰਹੱਦ ਪਾਰੋਂ ਆਈ 20 ਕਿੱਲੋ ਹੈਰੋਇਨ ਦੀ ਖੇਪ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਉਨ੍ਹਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
Jul 23, 2023 04:58 PM
ਟਵੀਟਰ ਦੀ ਪਹਿਚਾਣ 'ਚ ਹੋ ਸਕਦਾ ਹੈ ਬਦਲਾਵ, ਹੁਣ ਚਿੜੀ ਦੀ ਉੱਡਣ ਦੀ ਸੰਭਾਵਨਾ.....
ਟਵਿਟਰ ਦੇ ਲੋਗੋ 'ਚ ਬਦਲਾਅ ਦੀ ਸੰਭਾਵਨਾ ਹੈ। ਇਸ ਦੇ ਲਈ ਟਵਿਟਰ ਦੇ ਮਾਲਕ ਐਲੋਨ ਮਸਕ ਤੋਂ ਵੱਡਾ ਸੰਕੇਤ ਮਿਲਿਆ ਹੈ। ਮਸਕ ਨੇ ਟਵੀਟ ਕਰਕੇ ਇਸ ਬਾਰੇ ਸੰਕੇਤ ਦਿੱਤੇ ਹਨ। ਅਜਿਹੇ 'ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਟਵਿੱਟਰ ਲੋਗੋ ਬਰਡ ਦੀ ਜਗ੍ਹਾ ਨਵਾਂ ਲੋਗੋ ਤੈਅ ਕੀਤਾ ਜਾ ਸਕਦਾ ਹੈ। ਐਲੋਨ ਮਸਕ ਨੇ ਟਵਿੱਟਰ ਦੇ ਲੋਗੋ ਨੂੰ ਬਦਲਣ ਅਤੇ ਇਸਨੂੰ ਐਕਸ ਲੋਗੋ ਨਾਲ ਬਦਲਣ ਦੀ ਯੋਜਨਾ ਬਣਾਈ ਹੈ। ਜੇਕਰ ਕੋਈ ਢੁਕਵਾਂ ਡਿਜ਼ਾਇਨ ਮਿਲਦਾ ਹੈ ਤਾਂ ਜਲਦ ਹੀ ਇਸਨੂੰ ਦੁਨੀਆਂ ਦੇ ਸਾਹਮਣੇ ਸਪੁਰਦ ਕੀਤਾ ਜਾਵੇਗਾ।
Jul 23, 2023 04:04 PM
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਉੱਤਰੀ ਭਾਰਤ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਭਾਜਪਾ ਪੰਜਾਬ ਦੇ ਪ੍ਰਧਾਨ ਨੇ ਹੋਰ ਸੂਬਾਈ ਆਗੂਆਂ ਨਾਲ ਪਟਿਆਲਾ ਦੇ ਪਿੰਡਾਂ ਬੋਲੜਹ, ਬੁਲਾਰਹੀਆਂ ਅਤੇ ਰਾਠੀਆਂ ਦਾ ਦੌਰਾ ਕੀਤਾ।
Jul 23, 2023 02:13 PM
ਸ਼੍ਰੋਮਣੀ ਕਮੇਟੀ ਨੇ ਗੁਰੂ ਕੀ ਗੋਲਕ ਦੇ 12 ਲੱਖ ਦੇ ਖਰਚੇ ਦੀ ਕੀਤੀ ਬਚਤ
Jul 23, 2023 02:02 PM
ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਕੀਤਾ ਮੁਲਤਵੀ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ 24 ਤੇ 25 ਜੁਲਾਈ ਦਾ ਰੇਲ ਰੋਕੋ ਅੰਦੋਲਨ ਮੁਲਤਵੀ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਫੈਸਲਾ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਕਰਨ ਸਬੰਧੀ ਭੇਜੀ ਗਈ ਚਿੱਠੀ ਤੋਂ ਬਾਅਦ ਫੈਸਲਾ ਲਿਆ ਹੈ।
Jul 23, 2023 12:00 PM
ਲੁਧਿਆਣਾ ‘ਚ ਪੰਜਾਬ ਕਾਂਗਰਸ ਦਾ ਕੇਂਦਰ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ
ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਦੀ ਦਾਣਾ ਮੰਡੀ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਧਰਨਾ ਲਾਇਆ।
Jul 23, 2023 11:48 AM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਯੂ ਟਿਊਬ ਚੈਨਲ ਕੀਤਾ ਲਾਂਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਆਪਣਾ ਯੂ ਟਿਊਬ ਚੈਨਲ ਲਾਂਚ ਕੀਤਾ ਗਿਆ ਹੈ। ਜਿਸ ’ਤੇ ਭਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਯੂ ਨਿਊਬ ਚੈਨਲ ’ਤੇ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋਵੇਗਾ। ਦੱਸ ਦਈਏ ਕਿ ਚੈਨਲ ਲਾਂਚ ਕਰਨ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਖੰਡ ਸਾਹਿਬ ਦੇ ਭੋਗ ਪਾਏ ਗਏ।
Jul 23, 2023 10:39 AM
- ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ ਪੰਜਾਬ ਭਰ ਦੇ ਮਾਲ ਅਫਸਰ
- ਲੁਧਿਆਣਾ ‘ਚ ਮਾਲ ਅਫਡਸਰਾਂ ਦੀ ਹੋਈ ਬੈਠਕ ’ਚ ਲਿਆ ਫੈਸਲਾ
- ਵਿਧਾਇਕ ’ਤੇ ਲਾਏ ਕੰਮ ’ਚ ਬੇਲੋੜੀ ਦਖਲਅੰਦਾਜ਼ੀ ਕਰਕੇ ਜ਼ਲੀਲ ਕਰਨ ਦੇ ਇਲਜ਼ਾਮ
- 'ਵਿਧਾਇਕ ਆਪਣੇ ਸਿਆਸੀ ਮੁਫਾਦਾਂ ਲਈ ਮੁਲਾਜ਼ਮਾਂ ਨੂੰ ਕਰ ਰਹੇ ਪਰੇਸ਼ਾਨ'
- ਵਿਧਾਇਕ ਤੋਂ ਜਨਤਕ ਮੁਆਫੀ ਦੀ ਕੀਤੀ ਮੰਗ
- ਦਿਨੇਸ਼ ਚੱਢਾ ਨੇ ਰੂਪ ਨਗਰ ’ਚ ਤਹਿਸੀਲਦਾਰ ਦੇ ਦਫਤਰ ’ਚ ਕੀਤੀ ਸੀ ਚੈਕਿੰਗ
- ਤਹਿਸੀਲਦਾਰ ਦੀ ਕੁਰਸੀ ’ਤੇ ਬੈਠ ਕੇ ਮੁਲਾਜ਼ਮਾਂ ਨੂੰ ਧਮਕਾਉਣ ਦੇ ਲੱਗੇ ਸਨ ਇਲਜ਼ਾਮ
Jul 23, 2023 08:44 AM
- ਭਾਖੜਾ ਡੈਮ ‘ਚ ਲਗਾਤਾਰ ਵਧ ਰਿਹਾ ਹੈ ਪਾਣੀ ਦਾ ਪੱਧਰ
- 1653 ਫੁੱਟ ਤੱਕ ਪਹੁੰਚਿਆ ਭਾਖੜਾ ਡੈਮ ’ਚ ਪਾਣੀ
- ਕੱਲ੍ਹ ਨਾਲੋਂ 2 ਫੁੱਟ ਵਧਿਆ ਡੈਮ ’ਚ ਪਾਣੀ ਦਾ ਪੱਧਰ
- ਸਤਲੁਜ ਦਰਿਆ ’ਚ ਛੱਡਿਆ ਜਾ ਰਿਹਾ 17500 ਕਿਊਸਿਕ ਪਾਣੀ
- ਸਤਲੁਜ ਦਰਿਆ ‘ਚ ਪਾਣੀ ਛੱਡਣ ਪਿੱਛੋਂ ਦਰਿਆ ਨੇੜਲੇ ਇਲਾਕਿਆਂ ’ਚ ਅਲਰਟ
- ਪ੍ਰਸ਼ਾਸਨ ਦੇ ਅਲਰਟ ਤੋਂ ਬਾਅਦ ਸਤਲੁਜ ਕੰਢੇ ਵਸੇ ਪਿੰਡਾਂ ਦੇ ਲੋਕਾਂ ’ਚ ਸਹਿਮ
- ਪਿੰਡ ਦੱਸਗਰਾਈਂ ਦੇ ਕੁਝ ਲੋਕਾਂ ਨੇ ਘਰਾਂ ਨੂੰ ਖਾਲੀ ਕਰਨਾ ਕੀਤਾ ਸ਼ੁਰੂ
Jul 22, 2023 06:49 PM
ਚੰਡੀਗੜ੍ਹ: ਡੱਡੂਮਾਜਰਾ-ਮੁੱਲਾਂਪੁਰ ਮਾਰਗ ’ਤੇ ਆਵਾਜਾਈ ਹੋਈ ਬਹਾਲ
ਚੰਡੀਗੜ੍ਹ ਵਿੱਚ ਸਵੇਰੇ 8.30 ਵਜੇ ਤੋਂ ਹੁਣ ਤੱਕ 4.8 ਮਿਲੀਮੀਟਰ ਮੀਂਹ ਪਿਆ ਹੈ। ਇਸ ਕਾਰਨ ਡੱਡੂਮਾਜਰਾ ਤੋਂ ਮੁੱਲਾਂਪੁਰ ਨਿਊ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਇਸ ਮਾਰਗ ’ਤੇ ਆਵਾਜਾਈ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਗਈ ਹੈ। ਟਰੈਫਿਕ ਪੁਲੀਸ ਨੇ ਟਵਿਟ ਕਰ ਜਾਣਕਾਰੀ ਸਾਂਝੀ ਕੀਤੀ।
Jul 22, 2023 05:43 PM
ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ
ਘਨੌਰ ਹਲਕੇ ਦੇ ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ ਕੀਤਾ ਗਿਆ ਹੈ, ਇੱਥੇ ਵੀ ਘੱਗਰ ਦੇ ਕਿਨਾਰਿਆਂ, ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਟਾਂਗਰੀ ਨੇੜਲੇ ਪਿੰਡਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਜਦਕਿ ਪਟਿਆਲਾ ਸਬ ਡਵੀਜ਼ਨ ਦੇ ਪਿੰਡਾਂ ਸੱਸੀ, ਸੱਸਾ ਆਦਿ ਪਿੰਡਾਂ ਨੂੰ ਵੀ ਸੁਚੇਤ ਕੀਤਾ ਗਿਆ ਹੈ।ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ, ਖਾਸਕਰ ਜਿੱਥੇ ਪਹਿਲਾਂ ਹੜ੍ਹ ਆਇਆ ਸੀ, ਉਨ੍ਹਾਂ ਸਾਰੇ ਖੇਤਰਾਂ ਲਈ ਪੂਰੀ ਤਰ੍ਹਾਂ ਚੌਕਸ ਹੈ। ਪ੍ਰਸ਼ਾਸਨ ਵਲੋਂ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ,ਫਿਲਹਾਲ ਵੱਡੀ ਨਦੀ ਸਬੰਧੀ ਚਿੰਤਾ ਦੀ ਕੋਈ ਗੱਲ ਨਹੀਂ ਹੈ। ਇਸ ਲਈ ਲੋਕ ਹੜ੍ਹ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉੱਤੇ ਵੀ ਯਕੀਨ ਨਾ ਕਰਨ।
Jul 22, 2023 05:27 PM
ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
Jul 22, 2023 04:17 PM

Jul 22, 2023 03:53 PM
Jul 22, 2023 03:51 PM
ਹੁਣ ਨਦੀਆਂ ਤੇ ਨਾਲਿਆਂ ਦੀਆਂ ਪੁਲੀਆਂ ਨੂੰ ਬਲਾਕ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ
ਗੁਰਦਾਸਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪਾਣੀ ਦੇ ਨਿਕਾਸ ਲਈ ਬਣੀਆਂ ਨਦੀਆਂ/ਨਾਲਿਆਂ `ਤੇ ਬਣੀਆਂ ਪੁਲੀਆਂ ਨੂੰ ਬਲਾਕ ਕਰਨ ਜਾਂ ਇਨ੍ਹਾਂ ਵਿੱਚ ਪਾਣੀ ਦੇ ਵਹਾਅ `ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣ ਜਾਂ ਨਾਲਿਆਂ ਨੂੰ ਵਾਹ ਕੇ ਨਜ਼ਾਇਜ ਕਬਜ਼ਾ ਕਰਨ `ਤੇ ਪਾਬੰਦੀ ਲਗਾਉਂਦੇ ਹੋਏ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਪਾਣੀ ਦੇ ਨਿਕਾਸ ਲਈ ਨਦੀਆਂ/ਨਾਲਿਆਂ `ਤੇ ਬਣੀਆਂ ਪੁਲੀਆਂ ਨੂੰ ਬਲਾਕ ਨਾ ਕੀਤਾ ਜਾਵੇ।
Jul 22, 2023 03:40 PM
ਸਿਟੀ ਬਿਊਟੀਫੁੱਲ ’ਚ ਮੀਂਹ , ਸੁਖਨਾ ਝੀਲ 'ਤੇ ਲੋਕ ਲੈ ਰਹੇ ਸੁਹਾਵਣੇ ਮੌਸਮ ਦਾ ਨਜ਼ਾਰਾ
Jul 22, 2023 03:22 PM
ਤੇਜ ਮੀਂਹ ‘ਚ ਡਿਊਟੀ ‘ਤੇ ਤੈਨਾਤ ਪੁਲਿਸ ਮੁਲਾਜ਼ਮਾਂ ਦੀ ਵਿਭਾਗ ਨੇ ਲਈ ਸਾਰ
Jul 22, 2023 02:02 PM
- ਮਾਨਸਾ ਜੇਲ੍ਹ ’ਚ ਆਪਸ ’ਚ ਭਿੜੇ ਕੈਦੀ
- ਲੜਾਈ ਦੌਰਾਨ ਇੱਕ ਕੈਦੀ ਹੋਇਆ ਜਖਮੀ
- ਲੋਹੇ ਦੀਆਂ ਰਾਡਾਂ ਨਾਲ ਕੀਤਾ ਜਾਨਲੇਵਾ ਹਮਲਾ
- ਜ਼ਖਮੀ ਕੈਦੀ ਨੂੰ ਹਸਪਤਾਲ ਦਾਖਲ ਕਰਵਾਇਆ ਭਰਤੀ
Jul 22, 2023 02:02 PM
ਧੁੱਸੀ ਬੰਨ੍ਹ ’ਚ ਪਾੜ ਪੈਣ ਕਾਰਨ ਪਿੰਡਾਂ ਦੇ ਖੇਤਾਂ ਅੰਦਰ ਦਾਖਿਲ ਹੋਇਆ ਪਾਣੀ
ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਪਾਣੀ ਦੇ ਤੇਜ ਵਹਾਅ ਨਾਲ ਠਾਕਰਪੁਰ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਕਾਰਨ ਪਿੰਡਾ ਦੇ ਖੇਤਾਂ ਅੰਦਰ ਦਾਖਿਲ ਹੋਇਆ ਰਾਵੀ ਦਰਿਆ ਦਾ ਪਾਣੀ ਪਿੰਡ ਠਾਕਰਪੁਰ ਸਥਿਤ ਬੀਐਸਐੱਫ ਦੀ ਪੋਸਟ ਅੰਦਰ ਪਾਣੀ ਦਾਖਿਲ ਹੋਣ ਦਾ ਬਣਿਆ ਖ਼ਦਸ਼ਾ ਮੌਕੇ ‘ਤੇ ਪਹੁੰਚਿਆ ਜਿਲ੍ਹਾ ਪ੍ਰਸ਼ਾਸਨ ਪਾੜ ਨੂੰ ਬੰਦ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼
Jul 22, 2023 01:42 PM
ਅਮਰੀਕਾ ‘ਚ ਮ੍ਰਿਤਕ ਸਿੱਖ ਕਿਸਾਨ ਨੂੰ ਕਾਰਨੇਗੀ ਹੀਰੋ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
ਅਮਰੀਕਾ ਦੇ ਕੈਲੀਫੋਰਨੀਆ ‘ਚ ਇੱਕ 8 ਸਾਲਾਂ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇੱਕ 31 ਸਾਲਾਂ ਸਿੱਖ ਕਿਸਾਨ ਦੀ ਸਾਲ 2020 ਚ ਮੌਤ ਹੋ ਗਈ ਸੀ ਜਿਸ ਨੂੰ ਕਾਰਨੇਗੀ ਹੀਰੋ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਐਵਾਰਡ ਉੱਤਰੀ ਅਮਰੀਕਾ ਦਾ ਸਭ ਤੋਂ ਵੱਡਾ ਸਨਮਾਨ ਹੈ।
ਦੱਸ ਦਈਏ ਕਿ ਫਰਿਜ਼ਨੋ ਦੇ ਰਹਿਣ ਵਾਲੇ ਮਨਜੀਤ ਸਿੰਘ ਦੀ 5 ਅਗਸਤ 2020 ਨੂੰ ਰੀਡਲੇ ਵਿੱਚ ਕਿੰਗਜ਼ ਰਿਵਰ ਤੋਂ ਸਾਮੰਥਾ ਕਰੂਜ਼ ਪੇਡਰੋ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਮੌਤ ਹੋ ਗਈ ਸੀ।
Jul 22, 2023 01:15 PM
ਜਲਦ ਪੰਜਾਬ ‘ਚ UPSC ਦੀ ਕੋਚਿੰਗ ਦੀ ਹੋਵੇਗੀ ਸ਼ੁਰੂਆਤ
ਅੱਜ UPSC ਦੀ ਸਾਡੇ ਬੱਚਿਆਂ ਨੂੰ ਮੁਫ਼ਤ ਕੋਚਿੰਗ ਦੇਣ ਲਈ ਕੋਚਿੰਗ ਸੈਂਟਰ ਖੋਲ੍ਹਣ ਲਈ ਮੀਟਿੰਗ ਕਰ ਰਹੇ ਹਾਂ। ਜਲਦੀ ਹੀ ਪੰਜਾਬ ‘ਚ UPSC ਦੀ ਕੋਚਿੰਗ ਦੀ ਸ਼ੁਰੂਆਤ ਹੋਵੇਗੀ। ਸਾਡੇ ਪੰਜਾਬ ਦੇ ਨੌਜਵਾਨ ਪੜ੍ਹ ਲਿਖ ਕੇ ਵਧੀਆ ਅਫ਼ਸਰ ਬਣਨਗੇ।
Jul 22, 2023 12:47 PM
ਸ੍ਰੀ ਦਰਬਾਰ ਸਾਹਿਬ ਨੇੜਲੇ ਵਿਰਾਸਤੀ ਮਾਰਗ ਨੇ ਧਾਰਿਆ ਦਰਿਆ ਦਾ ਰੂਪ
ਸ੍ਰੀ ਦਰਬਾਰ ਸਾਹਿਬ ਨੇੜਲੇ ਵਿਰਾਸਤੀ ਮਾਰਗ ਨੇ ਦਰਿਆ ਦਾ ਰੂਪ ਧਾਰ ਲਿਆ ਜਿਸ ਕਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲਿਆਂ ਦੇਸ਼ ਵਿਦੇਸ਼ ਦੀਆਂ ਸੰਗਤ ਖੱਜਲ ਖੁਆਰ ਹੋ ਰਹੀਆਂ ਹਨ।
Jul 22, 2023 12:12 PM
NRI ਦੇ ਕਤਲ ਦੀ ਸੁਲਝੀ ਗੁੱਥੀ
ਲੁਧਿਆਣਾ ਪੁਲਿਸ ਨੇ ਕੈਨੇਡਾ ਦੇ ਰਹਿਣ ਵਾਲੇ ਐਨ ਆਰ ਆਈ ਬਰਿੰਦਰ ਸਿੰਘ ਬਿੰਦਾ ਦੇ ਕਤਲ ਦੀ ਗੁੱਥੀ ਨੂੰ 36 ਘੰਟਿਆਂ ਦੇ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ 4 ਸੁਪਾਰੀ ਕਿੱਲਰ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਪਿੰਡ ਲਲਤੋਂ ਕਲਾਂ ਦੇ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਮਾਮਲੇ ਸਬੰਧੀ ਪੁਲਿਸ ਵੱਲੋਂ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
Jul 22, 2023 11:25 AM
ਭਾਰੀ ਬਾਰਿਸ਼ ਦੌਰਾਨ ਸ੍ਰੀ ਦਰਬਾਰ ਸਾਹਿਬ 'ਚ ਬਣਿਆ ਅਨੰਦਮਈ ਦ੍ਰਿਸ਼
Jul 22, 2023 11:23 AM
ਭਾਖੜਾ ਡੈਮ ’ਚ ਲਗਾਤਾਰ ਵਧ ਰਿਹਾ ਪਾਣੀ ਦਾ ਪੱਧਰ
ਨੰਗਲ ਪ੍ਰਸ਼ਾਸਨ ਨੇ ਸਤਲੁਜ ਦੇ ਨਜਦੀਕੀ ਪਿੰਡਾਂ ਨੂੰ ਕੀਤਾ ਅਲਰਟ
1651 ਫੁੱਟ ਤੱਕ ਪਹੁੰਚਿਆਂ ਭਾਖੜਾ ਦੇ ਪਾਣੀ ਦਾ ਪੱਧਰ
ਖ਼ਤਰੇ ਦੇ ਨਿਸ਼ਾਨ ਤੋਂ 28.51 ਫੁੱਟ ਹੇਠਾਂ ਹੈ ਪਾਣੀ ਦਾ ਪੱਧਰ
Jul 22, 2023 10:14 AM
- ਲੁਧਿਆਣਾ ਗੈਸ ਲੀਕ ਮਾਮਲਾ
- ਜਾਂਚ ਕਮੇਟੀ ਨੇ ਸਾਰੇ ਵਿਭਾਗਾਂ ਨੂੰ ਦਿੱਤੀ ਕਲੀਨ ਚਿੱਟ
- ਹਾਦਸੇ ਦੇ ਜ਼ਿੰਮੇਵਾਰ ਇੱਕ ਵੀ ਵਿਭਾਗ ਨਹੀਂ- ਜਾਂਚ ਕਮੇਟੀ
- 30 ਅਪ੍ਰੈਲ 2023 ਨੂੰ ਗੈਸ ਲੀਕ ਕਾਰਨ 11 ਲੋਕਾਂ ਦੀ ਹੋਈ ਸੀ ਮੌਤ
Jul 22, 2023 09:22 AM
ਲੁਧਿਆਣਾ ਪੁਲਿਸ ਦੀ ਵੱਡੀ ਅਣਗਹਿਲੀ
ਲੁਧਿਆਣਾ ਦੇ ਡਵੀਜ਼ਨ ਨੰਬਰ ਤਿੰਨ ਚ ਆਟੋ ਚੋਰੀ ਕਰਨ ਵਾਲੇ ਤਿੰਨ ਮੁਲਜ਼ਮ ਹਵਾਲਾਤ ਤੋੜ ਕੇ ਫਰਾਰ ਹੋ ਗਏ ਹਨ। ਤਿੰਨਾਂ ਨੂੰ ਪੁਲਿਸ ਨੇ ਆਟੋ ਚੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ, ਅੱਜ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਣਾ ਸੀ,ਪਰ ਉਸ ਤੋਂ ਪਹਿਲਾਂ ਹੀ ਪੁਲਿਸ ਦੀ ਗ੍ਰਿਫਤ ‘ਚੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਹੁਕਮਾਂ ਤੇ ਥਾਣਾ ਡਵੀਜਨ ਨੰਬਰ 3 ਦੇ ਐਸਐਚਓ ਸੰਜੀਵ ਕਪੂਰ ਸਣੇ ਮੁਨਸ਼ੀ ਅਤੇ ਇੱਕ ਸਿਪਾਹੀ ਤੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ। ਸਸਪੈਂਸ਼ਨ ਆਰਡਰ ਜਾਰੀ ਕਰ ਦਿੱਤੇ ਹਨ। ਦੇਰ ਰਾਤ ਦਾ ਇਹ ਪੂਰਾ ਮਾਮਲਾ ਹੈ।
Punjab Breaking News Live: ਸੁਲਤਾਨਪੁਰ ਲੋਧੀ ‘ਚ ਇੱਕ ਥਾਂ ‘ਤੇ ਬੰਨ੍ਹ ਟੁੱਟ ਗਿਆ ਹੈ। ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ਦੇ ਟੁੱਟਣ ਨਾਲ ਲੋਕ ਪ੍ਰੇਸ਼ਾਨ ਹੋਏ ਪਏ ਹਨ। ਜਿਸ ਦੇ ਚੱਲਦੇ ਲੋਕਾਂ ਦਾ ਪ੍ਰਸ਼ਾਸਨ ਖਿਲਾਫ ਅੱਧੀ ਰਾਤ ਨੂੰ ਰੋਸ ਪ੍ਰਦਰਸ਼ਨ ਕੀਤਾ।