ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A April 22nd 2019 11:25 AM

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਪਿਛਲੇ ਦਿਨੀਂ ਕਾਂਗਰਸ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

asr ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਉਹਨਾਂ ਗੁਰੂ ਚਰਨਾਂ 'ਚ ਹਾਜ਼ਰੀ ਲਗਵਾਉਂਦਿਆ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੇ ਐਮ.ਐਲ.ਏ.ਬਲਕੌਰ ਸਿੰਘ ਕਾਲਿਆਂ ਵਾਲੀ (ਹਰਿਆਣਾ) ਨੇ ਪਾਰਟੀ ਛੱਡਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਬਰਾੜ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਹਨਾਂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ।

asr ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੀਤ ਬਰਾੜ ਨੇ ਕਿਹਾ ਕਿ ਉਹ ਪੂਰੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਲਈ ਪ੍ਰਚਾਰ ਕਰਨਗੇ ਅਤੇ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ।ਕੈਪਟਨ ਅਮਰਿੰਦਰ ਸਿੰਘ ਵੱਲੋਂ ਉਹਨਾਂ ਦੇ ਮੈਸੇਜ ਨੂੰ ਵਾਇਰਲ ਕੀਤੇ ਜਾਣ 'ਤੇ ਉਹਨਾਂ ਕਿਹਾ ਕਿ ਇਹ ਕੈਪਟਨ ਦਾ ਨੀਵਾਂਪਨ ਹੈ।

-PTC News

Related Post