ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

By  Jashan A December 10th 2018 11:08 AM -- Updated: December 10th 2018 01:56 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ,ਅੰਮ੍ਰਿਤਸਰ: ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਦੀ ਮੁਆਫੀ ਲਈ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣ ਦੇ ਤੀਸਰੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਤੇ ਸਾਰੀ ਲੀਡਰਸ਼ਿਪ ਗੁਰਬਾਣੀ ਸਰਵਣ ਕਰ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। [caption id="attachment_226943" align="aligncenter" width="300"]sri darbar sahib ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ[/caption] ਦੱਸ ਦੇਈਏ ਕਿ ਬੀਤੇ ਸ਼ਨੀਵਾਰ ਤੋਂ ਅਕਾਲੀ ਦਲ ਵੱਲੋਂ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਦੀ ਮੁਆਫੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਭੋਗ ਅੱਜ ਪਾਏ ਗਏ। ਜਿਸ ਤੋਂ ਬਾਅਦ ਰਾਗੀ ਜਥੇ ਵੱਲੋਂ ਕੀਰਤਨ ਕਰ ਪਹੁੰਚੀ ਹੋਈ ਸੰਗਤ ਨੂੰ ਨਿਹਾਲ ਕੀਤਾ। [caption id="attachment_226942" align="aligncenter" width="300"]sri darbar sahib ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ[/caption] ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤ ਸ਼੍ਰੋਮਣੀ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹੇ। [caption id="attachment_226941" align="aligncenter" width="300"]sri darbar sahib ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ[/caption] ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਨੂੰ ਲੈ ਕੇ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਅਤੇ ਪਾਰਟੀ ਵਰਕਰ ਵੀ ਪਹੁੰਚੇ। ਜ਼ਿਕਰਯੋਗ ਹੈ ਕਿ ਪਿਛਲੇ 2 ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੀ ਸੇਵਾ ਕਰ ਰਹੇ ਹਨ। [caption id="attachment_226940" align="aligncenter" width="300"]sri darbar sahib ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ[/caption] ਇਸ ਦੌਰਾਨ ਅੱਜ ਵੀ ਭੋਗ ਤੋਂ ਬਾਅਦ ਅਕਾਲੀ ਦਲ ਲੀਡਰਸ਼ਿਪ ਵੱਲੋਂ ਗੁਰੂ ਘਰ ਦੀ ਸੇਵਾ ਕਰ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਨੂੰ ਬਖਸ਼ਾਇਆਂ ਜਾਵੇਗਾ। -PTC News

Related Post