ਪੰਜਾਬੀ ਭਾਈਚਾਰੇ ਲਈ ਵੱਡੀ ਰਾਹਤ ! ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਮ ਲਈ ਵੀ ਸਿੱਧੀ ਉਡਾਣ ਸ਼ੁਰੂ

By  Shanker Badra September 7th 2021 01:52 PM

ਅੰਮ੍ਰਿਤਸਰ : ਇਟਲੀ ਸਰਕਾਰ ਵੱਲੋਂ ਭਾਰਤੀ ਕਾਮਿਆਂ ਉੱਪਰ ਲਗਾਈ ਪਾਬੰਦੀ ਹਟਣ ਤੋਂ ਬਾਅਦ ਹੁਣ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ 8 ਸਤੰਬਰ ਤੋਂ ਰੋਮ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਹ ਉਡਾਣ ਸੇਵਾ ਏਅਰ ਇੰਡੀਆ ਵੱਲੋਂ ਲਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਯੂਕੇ ਦੇ ਲੰਡਨ ਹੀਥਰੋ ਅਤੇ ਬਰਮਿੰਘਮ ਹਵਾਈ ਅੱਡੇ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਹੋ ਚੁੱਕੀਆਂ ਹਨ।

ਪੰਜਾਬੀ ਭਾਈਚਾਰੇ ਲਈ ਵੱਡੀ ਰਾਹਤ ! ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਮ ਲਈ ਵੀ ਸਿੱਧੀ ਉਡਾਣ ਸ਼ੁਰੂ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ

ਇਟਲੀ ਤੋਂ ਭਾਰਤ ਗਏ ਲੋਕ ਪਿਛਲੇ ਕਈ ਮਹੀਨਿਆਂ ਤੋ ਇਟਲੀ ਸਰਕਾਰ ਦੀ ਪਾਬੰਦੀ ਕਾਰਨ ਭਾਰਤ ਵਿੱਚ ਅਨੇਕਾਂ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜਬੂਰ ਸਨ ਪਰ 1 ਸਤੰਬਰ 2021 ਤੋਂ ਇਟਲੀ ਸਰਕਾਰ ਨੇ ਇਹ ਪਾਬੰਦੀ ਹਟਾ ਦਿੱਤੀ ਹੈ। ਜਿਸ ਦੇ ਮੱਦੇਨਜ਼ਰ ਯੂਕੇ ਦੇ ਲੰਡਨ, ਹੀਥਰੋ ਅਤੇ ਬਰਮਿੰਘਮ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਤੋਂ ਬਾਅਦ ਹਵਾਈ ਅੱਡਾ ਅੰਮ੍ਰਿਤਸਰ ਹੁਣ ਏਅਰ ਇੰਡੀਆ ਦੁਆਰਾ ਯੂਰਪ ਦੇ ਤੀਜੇ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਣ ਜਾ ਰਿਹਾ ਹੈ।

ਪੰਜਾਬੀ ਭਾਈਚਾਰੇ ਲਈ ਵੱਡੀ ਰਾਹਤ ! ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਮ ਲਈ ਵੀ ਸਿੱਧੀ ਉਡਾਣ ਸ਼ੁਰੂ

ਇਹ ਉਡਾਣ ਸ਼ੁਰੂ ਹੋਣ ਨਾਲ ਇਟਲੀ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਰਾਹਤ ਮਿਲੇਗੀ। ਕੋਰੋਨਾ ਕਰਕੇ ਇਟਲੀ ਸਰਕਾਰ ਵੱਲੋਂ ਸਿੱਧੀਆਂ ਉਡਾਣਾਂ 'ਤੇ ਪਾਬੰਦੀ ਕਾਰਨ ਭਾਰਤ ਵਿੱਚ ਫਸੇ ਪੰਜਾਬੀ ਭਾਈਚਾਰੇ ਦੇ ਇਟਲੀ ਵਾਸੀਆਂ ਲਈ ਇਹ ਵੱਡੀ ਰਾਹਤ ਹੈ। ਹੁਣ ਸਿੱਧੀ ਉਡਾਨ ਜਿੱਥੇ ਕਿਰਾਏ ਦੀ ਬਚਤ ਹੋਵੇਗੀ, ਉੱਥੇ ਹੀ ਬਹੁਤ ਘੱਟ ਸਮੇਂ ਵਿੱਚ ਮੰਜਿਲ ਤੱਕ ਪਹੁੰਚਿਆ ਜਾ ਸਕੇਗਾ। ਹੁਣ ਉਹ ਇਟਲੀ ਤੋਂ ਸਿੱਧੇ ਪੰਜਾਬ ਆ ਤੇ ਜਾ ਸਕਣਗੇ।

ਪੰਜਾਬੀ ਭਾਈਚਾਰੇ ਲਈ ਵੱਡੀ ਰਾਹਤ ! ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਮ ਲਈ ਵੀ ਸਿੱਧੀ ਉਡਾਣ ਸ਼ੁਰੂ

ਏਅਰ ਇੰਡੀਆ ਦੀ ਵੈੱਬਸਾਈਟ 'ਤੇ ਇਸ ਉਡਾਣ ਵਾਸਤੇ ਬੁਕਿੰਗ ਵੀ ਕੀਤੀ ਜਾ ਰਹੀ ਹੈ। ਏਅਰ ਇੰਡੀਆ ਦੀ ਇਹ ਉਡਾਣ ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:55 ਵਜੇ ਉਡਾਣ ਭਰੇਗੀ ਅਤੇ ਉਸੇ ਰਾਤ ਨੂੰ ਰੋਮ ਪੁੱਜੇਗੀ। ਅਗਲੇ ਦਿਨ ਵੀਰਵਾਰ ਨੂੰ ਇਹੀ ਉਡਾਣ ਵਾਪਸੀ ਲਈ ਸ਼ਾਮ 7:00 ਵਜੇ ਰੋਮ ਤੋਂ ਰਵਾਨਾ ਹੋਵੇਗੀ ਅਤੇ ਸ਼ੁੱਕਰਵਾਰ ਸਵੇਰੇ 5:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ 'ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ।

ਪੰਜਾਬੀ ਭਾਈਚਾਰੇ ਲਈ ਵੱਡੀ ਰਾਹਤ ! ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਮ ਲਈ ਵੀ ਸਿੱਧੀ ਉਡਾਣ ਸ਼ੁਰੂ

ਦੱਸਣਯੋਗ ਹੈ ਕਿ ਯੂਕੇ ਦੇ ਦੋ ਹਵਾਈ ਅੱਡਿਆਂ ਨਾਲ ਸਿੱਧਾ ਜੁੜਣ ਵਿੱਚ ਅੰਮ੍ਰਿਤਸਰ ਹੀ ਭਾਰਤ ਦਾ ਇੱਕਲਾ ਹਵਾਈ ਅੱਡਾ ਹੈ। ਕੋਵਿਡ-19 ਦੌਰਾਨ ਰੋਮ ਦੀ ਉਡਾਣ ਸ਼ੁਰੂ ਹੋਣ ਨਾਲ ਦਿੱਲੀ ਤੋਂ ਬਾਅਦ ਅੰਮ੍ਰਿਤਸਰ ਭਾਰਤ ਦਾ ਦੂਜਾ ਹਵਾਈ ਅੱਡਾ ਹੋਵੇਗਾ, ਜੋ ਏਅਰ ਇੰਡੀਆ ਦੁਆਰਾ ਯੂਰਪ ਦੇ ਤਿੰਨ ਹਵਾਈ ਅੱਡਿਆਂ ਨਾਲ ਸਿੱਧਾ ਜੁੜ ਜਾਵੇਗਾ। ਇਸ ਨਾਲ ਕਾਰਗੋ ਵਪਾਰ ਸ਼ੁਰੂ ਹੋਣ ਦੇ ਨਾਲ ਵਪਾਰ ਨੂੰ ਫਾਇਦਾ ਹੋਵੇਗਾ।

-PTCNews

Related Post