ਬਜ਼ੁਰਗਾਂ ਨੂੰ ਪੈਨਸ਼ਨ ਅਤੇ ਲੜਕੀਆਂ ਲਈ ਸ਼ਗਨ ਸਕੀਮ ਦੇਸ਼ 'ਚ ਸਭ ਤੋਂ ਪਹਿਲਾਂ ਅਕਾਲੀ ਦਲ ਨੇ ਹੀ ਕੀਤੀ ਸ਼ੁਰੂ : ਸੁਖਬੀਰ ਬਾਦਲ

By  Shanker Badra April 4th 2019 02:14 PM -- Updated: April 4th 2019 05:12 PM

ਬਜ਼ੁਰਗਾਂ ਨੂੰ ਪੈਨਸ਼ਨ ਅਤੇ ਲੜਕੀਆਂ ਲਈ ਸ਼ਗਨ ਸਕੀਮ ਦੇਸ਼ 'ਚ ਸਭ ਤੋਂ ਪਹਿਲਾਂ ਅਕਾਲੀ ਦਲ ਨੇ ਹੀ ਕੀਤੀ ਸ਼ੁਰੂ : ਸੁਖਬੀਰ ਬਾਦਲ:ਅੰਮ੍ਰਿਤਸਰ : ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ ਅਤੇ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

Amritsar Atari Lok Sabha elections Sukhbir Badal Today Rally
ਬਜ਼ੁਰਗਾਂ ਨੂੰ ਪੈਨਸ਼ਨ ਅਤੇ ਲੜਕੀਆਂ ਲਈ ਸ਼ਗਨ ਸਕੀਮ ਦੇਸ਼ 'ਚ ਸਭ ਤੋਂ ਪਹਿਲਾਂ ਅਕਾਲੀ ਦਲ ਨੇ ਹੀ ਕੀਤੀ ਸ਼ੁਰੂ : ਸੁਖਬੀਰ ਬਾਦਲ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਪੰਜਾਬ ਦੇ ਹਰ ਹਲਕੇ ਅੰਦਰ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ ,ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਅੰਮ੍ਰਿਤਸਰ ਦੇ ਅਟਾਰੀ ਵਿਖੇ ਰੈਲੀ ਕੀਤੀ ਗਈ ਹੈ।ਇਸ ਰੈਲੀ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਗੁਲਜ਼ਾਰ ਸਿੰਘ ਰਣੀਕੇ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਸਮਰਥਕ ਪਹੁੰਚੇ ਹਨ।

Amritsar Atari Lok Sabha elections Sukhbir Badal Today Rally
ਬਜ਼ੁਰਗਾਂ ਨੂੰ ਪੈਨਸ਼ਨ ਅਤੇ ਲੜਕੀਆਂ ਲਈ ਸ਼ਗਨ ਸਕੀਮ ਦੇਸ਼ 'ਚ ਸਭ ਤੋਂ ਪਹਿਲਾਂ ਅਕਾਲੀ ਦਲ ਨੇ ਹੀ ਕੀਤੀ ਸ਼ੁਰੂ : ਸੁਖਬੀਰ ਬਾਦਲ

ਇਸ ਮੌਕੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਹਨ।ਉਨ੍ਹਾਂ ਨੇ ਕਿਹਾ ਕਿ ਲੋਕ ਭਲਾਈ ਦੀਆਂ ਸਕੀਮਾਂ ਅਕਾਲੀ -ਭਾਜਪਾ ਸਰਕਾਰ ਸਮੇਂ ਹੀ ਸ਼ੁਰੂ ਹੋਈਆਂ ਹਨ ਅਤੇ ਕਾਂਗਰਸ ਨੇ ਸਾਰੀਆਂ ਸਕੀਮਾਂ ਨੂੰ ਬੰਦ ਕੀਤਾ ਹੈ।ਦੇਸ਼ 'ਚ ਟਿਊਬਵੈੱਲਾਂ ਦੇ ਬਿੱਲ ਮੁਆਫ ਕਰਕੇ ਅਕਾਲੀ ਦਲ ਨੇ ਇਤਿਹਾਸ ਸਿਰਜਿਆ ਹੈ।ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਦੇ ਇਤਿਹਾਸ ਨੂੰ ਸਾਂਭਣ ਦਾ ਉਪਰਾਲਾ ਸ਼੍ਰੋਮਣੀ ਅਕਾਲੀ ਦਲ ਨੇ ਹੀ ਕੀਤਾ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਸੀਟ ਅਕਾਲੀ-ਭਾਜਪਾ ਗਠਜੋੜ ਵਲੋਂ ਬਹੁਤ ਹੀ ਸ਼ਾਨ ਨਾਲ ਜਿੱਤੀ ਜਾਵੇਗੀ।

Amritsar Atari Lok Sabha elections Sukhbir Badal Today Rally
ਬਜ਼ੁਰਗਾਂ ਨੂੰ ਪੈਨਸ਼ਨ ਅਤੇ ਲੜਕੀਆਂ ਲਈ ਸ਼ਗਨ ਸਕੀਮ ਦੇਸ਼ 'ਚ ਸਭ ਤੋਂ ਪਹਿਲਾਂ ਅਕਾਲੀ ਦਲ ਨੇ ਹੀ ਕੀਤੀ ਸ਼ੁਰੂ : ਸੁਖਬੀਰ ਬਾਦਲ

ਇਸ ਦੌਰਾਨ ਸੁਖਬੀਰ ਬਾਦਲ ਨੇ ਕਾਂਗਰਸ 'ਤੇ ਨਿਸ਼ਾਨੇ ਸਾਧੇ ਹਨ ਅਤੇ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਵਾਲਾ ਬੰਦਾ ਹੀ 5 ਵਾਰ ਪੰਜਾਬ ਦਾ ਮੁੱਖ ਮੰਤਰੀ ਬਣ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਬਜ਼ੁਰਗਾਂ ਨੂੰ ਪੈਨਸ਼ਨ ਅਤੇ ਲੜਕੀਆਂ ਲਈ ਸ਼ਗਨ ਸਕੀਮ ਦੇਸ਼ 'ਚ ਸਭ ਤੋਂ ਪਹਿਲਾਂ ਅਕਾਲੀ ਦਲ ਨੇ ਹੀ ਸ਼ੁਰੂ ਕੀਤੀ ਸੀ।ਸੁਖਬੀਰ ਬਾਦਲ ਨੇ ਕਿਹਾ ਕਿ ਕਾਰਜਕਾਲ ਦੌਰਾਨ ਲੋਕ ਹਰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਹੋਏ ਅਤੇ ਜਨਤਾ ਨੂੰ 70 ਸਾਲਾਂ ਤੋਂ ਹਰ ਪਾਰਟੀ ਦੀ ਕਾਰਗੁਜ਼ਾਰੀ ਦੇਖਣ ਨੂੰ ਮਿਲੀ ਹੈ।

-PTCNews

Related Post