ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਦਿਨ ਦਿਹਾੜੇ ਚੱਲੀ ਗੋਲੀ, ਇੱਕ ਦੀ ਮੌਤ 

By  Joshi October 30th 2017 04:23 PM -- Updated: October 30th 2017 04:25 PM

ਜ਼ਿਲ੍ਹਾ ਅੰਮ੍ਰਿਤਸਰ 'ਚ ਗੋਲੀ ਚੱਲਣ ਅਤੇ ਝਗੜਿਆਂ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸ਼ਹਿਰ ਦੇ ਬਟਾਲਾ ਰੋਡ 'ਤੇ ਦਿਨ ਦਿਹਾੜੇ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ 'ਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ।

ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਦਿਨ ਦਿਹਾੜੇ ਚੱਲੀ ਗੋਲੀ, ਇੱਕ ਦੀ ਮੌਤ ਗੋਲੀ ਚੱਲਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਪਾਇਆ ਹੈ। ਅਣਪਛਾਤੇ ਹਮਲਾਵਰ ਮੌਕੇ ਤੋਂ ਫਰਾਰ ਹਨ।

ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

—PTC News

Related Post