ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਪੁਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਗੌਤਮ ਗੰਭੀਰ

By  Shanker Badra May 15th 2019 11:20 AM -- Updated: May 15th 2019 11:29 AM

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਪੁਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਗੌਤਮ ਗੰਭੀਰ:ਰਾਜਾਸਾਂਸੀ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਅਕਾਲੀ -ਭਾਜਪਾ ਨੇ ਵੀ ਪੰਜਾਬ ਅੰਦਰ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।

 Amritsar BJP candidate Hardeep Singh Puri favor election campaign Gautam Gambhir
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਪੁਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਗੌਤਮ ਗੰਭੀਰ

ਇਸ ਦੌਰਾਨ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਅੱਜ ਭਾਰਤੀ ਕ੍ਰਿਕਟਰ ਅਤੇ ਭਾਜਪਾ ਉਮੀਦਵਾਰ ਗੌਤਮ ਗੰਭੀਰ ਏਅਰ ਇੰਡੀਆ ਦੀ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ।

Amritsar BJP candidate Hardeep Singh Puri favor election campaign Gautam Gambhir ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਪੁਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਗੌਤਮ ਗੰਭੀਰ

ਇਸ ਤੋਂ ਬਾਅਦ ਭਾਰਤੀ ਕ੍ਰਿਕਟਰ ਅਤੇ ਭਾਜਪਾ ਉਮੀਦਵਾਰ ਗੌਤਮ ਗੰਭੀਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਅਤੇ ਰੋਡ ਸ਼ੋਅ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਰਵਾਨਾ ਹੋ ਗਏ।

Amritsar BJP candidate Hardeep Singh Puri favor election campaign Gautam Gambhir ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਪੁਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਗੌਤਮ ਗੰਭੀਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇਥੇ 72 ਸਾਲਾ ਔਰਤ 40 ਸਾਲ ਤੋਂ ਚਲਾ ਰਹੀ ਸੀ ਦੇਹ ਵਪਾਰ ਦਾ ਧੰਦਾ , ਪੁਲਿਸ ਰੇਡ ਨਾ ਹੋਣ ਦੀ ਦਿੰਦੀ ਸੀ ਗਾਰੰਟੀ

ਦੱਸ ਦੇਈਏ ਕਿ ਪੰਜਾਬ ਵਿੱਚ ਆਉਂਦੀ 19 ਮਈ ਨੂੰ ਲੋਕ ਸਭਾ ਚੋਣਾਂ ਦੇ ਅੰਤਮ ਗੇੜ ਲਈ ਵੋਟਿੰਗ ਹੋਵੇਗੀ, ਜਿਸ ਲਈ ਚੋਣ ਪ੍ਰਚਾਰ 17 ਮਈ ਨੂੰ ਬੰਦ ਹੋ ਜਾਵੇਗਾ। 23 ਮਈ ਨੂੰ 17ਵੀਂ ਲੋਕ ਸਭਾ ਦੇ ਨਤੀਜੇ ਜਾਰੀ ਕੀਤੇ ਜਾਣਗੇ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post