ਅੰਮ੍ਰਿਤਸਰ ਬੰਬ ਧਮਾਕਾ :ਨਿਰੰਕਾਰੀ ਸਤਿਸੰਗ ਭਵਨ 'ਤੇ ਹੋਏ ਹਮਲੇ ਦਾ ਸੁਰਾਗ ਦੇਣ ਵਾਲੇ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ ਇਨਾਮ

By  Shanker Badra November 19th 2018 11:35 AM -- Updated: November 19th 2018 12:07 PM

ਅੰਮ੍ਰਿਤਸਰ ਬੰਬ ਧਮਾਕਾ :ਨਿਰੰਕਾਰੀ ਸਤਿਸੰਗ ਭਵਨ 'ਤੇ ਹੋਏ ਹਮਲੇ ਦਾ ਸੁਰਾਗ ਦੇਣ ਵਾਲੇ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ ਇਨਾਮ:ਚੰਡੀਗੜ੍ਹ: ਅੰਮ੍ਰਿਤਸਰ ਦੇ ਅਦਲੀਵਾਲ ਨਿਰੰਕਾਰੀ ਸਤਿਸੰਗ ਭਵਨ 'ਚ ਬੀਤੇ ਐਤਵਾਰ ਨੂੰ ਹੋਏ ਬੰਬ ਧਮਾਕੇ 'ਚ 4 ਲੋਕਾਂ ਦੀ ਮੌਤ ਹੋ ਗਈ ਸੀ ਤੇ 20 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਸਨ।ਇਸ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਨਾਮ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਬੰਬ ਧਮਾਕੇ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਹਮਲਾਵਰ ਦਾ ਸੁਰਾਗ ਦੇਣ ਵਾਲੇ ਨੂੰ 50 ਲੱਖ ਦਾ ਇਨਾਮ ਦਿੱਤਾ ਜਾਵੇਗਾ।ਪੰਜਾਬ ਸਰਕਾਰ ਨੇ ਕਿਹਾ ਹੈ ਕਿ ਅੱਤਵਾਦੀਆਂ ਦੀ ਜਾਣਕਾਰੀ ਦੇਣ ਵਾਲੀ ਪਛਾਣ ਗੁਪਤ ਰੱਖੀ ਜਾਵੇਗੀ।Amritsar Bomb Explosion Nirankari Satsang Bhawan attack Punjab Government Rewardਓਧਰ ਦੂਜੇ ਪਾਸੇ ਬੰਬ ਧਮਾਕੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪ ਦਿੱਤੀ ਗਈ ਹੈ।ਇਸ ਦੌਰਾਨ ਐੱਨਆਈਏ ਦੀ ਤਿੰਨ ਮੈਂਬਰੀ ਟੀਮ ਦੇਰ ਰਾਤ ਘਟਨਾ ਵਾਲੀ ਸਥਾਨ ਉਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਹੈ।ਪੰਜਾਬ ਡੀਜੀਪੀ ਨੇ ਵੀ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।Amritsar Bomb Explosion Nirankari Satsang Bhawan attack Punjab Government Rewardਦੱਸ ਦਈਏ ਕਿ ਹਾਈ ਅਲਰਟ ਦੇ ਬਾਵਜੂਦ ਐਤਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ।ਇਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜਖ਼ਮੀ ਹੋ ਗਏ। -PTCNews

Related Post