ਅੰਮ੍ਰਿਤਸਰ: BSF ਨੂੰ ਮਿਲੀ ਵੱਡੀ ਕਾਮਯਾਬੀ, 470 ਗ੍ਰਾਮ ਹੈਰੋਇਨ ਕੀਤੀ ਬਰਾਮਦ

By  Riya Bawa June 9th 2022 06:44 AM -- Updated: June 9th 2022 06:50 AM

ਅੰਮ੍ਰਿਤਸਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਪੰਜਾਬ ’ਚ ਆਏ ਦਿਨ ਸਰਹੱਦ ਪਾਰ ਪਾਕਿਸਤਾਨੀ ਡਰੋਨ ਦੇਖੇ ਜਾ ਰਹੇ ਹਨ।  ਪਾਕਿਸਤਾਨ 'ਚ ਬੈਠੇ ਤਸਕਰ ਲਗਾਤਾਰ ਭਾਰਤੀ ਸਰਹੱਦ 'ਤੇ ਹੈਰੋਇਨ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਚੌਕਸ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਰਿਹਾ ਹੈ। ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। BSF ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ 'ਚ ਕੰਡਿਆਲੀ ਤਾਰ ਦੇ ਪਾਰ ਗਸ਼ਤ ਦੌਰਾਨ 3.29 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।

BSF

ਬੀਐਸਐਫ ਦੇ ਬੁਲਾਰੇ ਅਨੁਸਾਰ ਇਹ ਹੈਰੋਇਨ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ ਭੈਰੋਪਾਲ ਬੀਓਪੀ ਨੇੜੇ ਬਰਾਮਦ ਕੀਤੀ ਗਈ ਹੈ। ਜਵਾਨ ਕੰਡਿਆਲੀ ਤਾਰ ਦੇ ਪਾਰ ਰੁਟੀਨ ਚੈਕਿੰਗ ਕਰ ਰਹੇ ਸਨ। ਜਦੋਂ ਉਹ ਭੈਰੋਪਾਲ ਬੀਓਪੀ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਅੰਤਰਰਾਸ਼ਟਰੀ ਸਰਹੱਦ ਅਤੇ ਕੰਡਿਆਲੀ ਤਾਰ ਦੇ ਵਿਚਕਾਰ ਦੋ ਪੈਕਟ ਦੇਖੇ। ਇਨ੍ਹਾਂ ਪੈਕਟਾਂ ਨੂੰ ਕਾਲੇ ਪੱਟੀ ਨਾਲ ਬੰਨ੍ਹਿਆ ਹੋਇਆ ਸੀ। ਜਦੋਂ ਉਨ੍ਹਾਂ ਪੈਕਟਾਂ ਦਾ ਪਰਦਾਫਾਸ਼ ਕੀਤਾ ਗਿਆ ਤਾਂ ਉਨ੍ਹਾਂ ਵਿਚ ਹੈਰੋਇਨ ਸੀ।

BSF

ਬੀਐਸਐਫ ਦੇ ਜਵਾਨਾਂ ਨੇ ਤੁਰੰਤ ਦੋਵਾਂ ਪੈਕਟਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਜਾਣਕਾਰੀ ਅਨੁਸਾਰ ਬੀਐਸਐਫ ਵੱਲੋਂ ਜਦੋਂ ਦੋਵੇਂ ਪੈਕਟ ਖੋਲ੍ਹੇ ਗਏ ਤਾਂ ਉਨ੍ਹਾਂ ਵਿੱਚ ਹੈਰੋਇਨ ਸੀ। ਇਨ੍ਹਾਂ ਦੋਵਾਂ ਪੈਕੇਟਾਂ ਦਾ ਭਾਰ 470 ਕਿਲੋਗ੍ਰਾਮ ਸੀ। ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 3.29 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਬੀਐਸਐਫ ਨੇ ਦੋਵੇਂ ਪੈਕਟਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

BSF

-PTC News

Related Post