Amritsar CIA ਨੇ ਗ੍ਰਿਫਤਾਰ ਕੀਤਾ ਗੈਂਗਸਟਰ ਹੈਪੀ ਜੱਟ ਦੇ ਗੁੰਡੇ, ਤਿੰਨ ਮੁਲਜ਼ਮਾਂ ਕੋਲੋਂ ਪਿਸਤੌਲ ਅਤੇ 35 ਕਾਰਤੂਸ ਕੀਤੇ ਬਰਾਮਦ
ਅੰਮ੍ਰਿਤਸਰ 'ਚ ਕਾਊਂਟਰ ਇੰਟੈਲੀਜੈਂਸ ਨੇ ਅਮਰੀਕਾ ਸਥਿਤ ਗੈਂਗ ਚਲਾ ਰਹੇ ਹੈਪੀ ਜੱਟ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, 4 ਮੈਗਜ਼ੀਨ ਅਤੇ 35 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਜਲਦੀ ਹੀ ਪੁਲਿਸ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਅਗਲੀ ਕਾਰਵਾਈ ਕਰੇਗੀ।
In a major breakthrough, Amritsar Commissionerate Police arrests 3 associates of foreign-based Gangster Harpreet Singh @ Happy Jatt Gang, who have been nabbed with three pistols, 4 magazines and 35 live cartridges
Their arrest will help avert major incidents of gang war and… pic.twitter.com/MwzG2Lc9fP
— DGP Punjab Police (@DGPPunjabPolice) May 20, 2024
ਪ੍ਰਾਪਤ ਜਾਣਕਾਰੀ ਅਨੁਸਾਰ ਏਸੀਪੀ ਇਨਵੈਸਟੀਗੇਸ਼ਨ ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਆਈਏ ਸਟਾਫ਼-2 ਗੁਰੂ ਦੇ ਵਡਾਲੀ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਸੂਚਨਾ ਦੇ ਆਧਾਰ ’ਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਸ਼ੀਆਂ ਨੂੰ ਅੰਮ੍ਰਿਤਸਰ ਦੇ ਪੌਸ਼ ਇਲਾਕੇ ਬਸੰਤ ਸਥਿਤ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇੜਿਓਂ ਗ੍ਰਿਫਤਾਰ ਕੀਤਾ ਗਿਆ।
ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਸਾਗਰ ਸਿੰਘ, ਸ਼ਰਨਜੀਤ ਸਿੰਘ ਵਾਸੀ ਗੰਗ ਗੁਰੂਵਾਲੀ ਤਰਨਤਾਰਨ ਰੋਡ ਅਤੇ ਮਨਪ੍ਰੀਤ ਸਿੰਘ ਵਾਸੀ ਪਾਵਰ ਕਲੋਨੀ ਮਜੀਠਾ ਰੋਡ ਵਜੋਂ ਹੋਈ ਹੈ।
ਹੈਪੀ ਜੱਟ ਨੇ ਹਥਿਆਰ ਦਿੱਤੇ ਸਨ
ਪੁਲਿਸ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਅਮਰੀਕਾ ਸਥਿਤ ਗੈਂਗਸਟਰ ਹੈਪੀ ਜੱਟ ਨੇ ਮੁਲਜ਼ਮਾਂ ਨੂੰ ਹਥਿਆਰ ਦਿੱਤੇ ਸਨ। ਮੁਲਜ਼ਮਾਂ ਕੋਲੋਂ ਦੋ 45 ਬੋਰ ਪਿਸਤੌਲ, 33 ਜਿੰਦਾ ਰੌਂਦ ਅਤੇ 4 ਮੈਗਜ਼ੀਨ ਤੋਂ ਇਲਾਵਾ ਇੱਕ 32 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ ਹਨ।
ਫਿਲਹਾਲ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਹਥਿਆਰਾਂ ਦੀ ਸਪਲਾਈ ਚੇਨ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਫੜੇ ਗਏ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਪੰਜਾਬ ਦੇ ਕਈ ਥਾਣਿਆਂ ਵਿੱਚ ਕੇਸ ਦਰਜ ਹਨ। ਮਨਪ੍ਰੀਤ ਸਿੰਘ ਖ਼ਿਲਾਫ਼ ਕਪੂਰਥਲਾ ਵਿੱਚ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਧਾਰਾ 451 ਅਤੇ 380 ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿੱਚ ਇੱਕ ਹੋਰ ਕੇਸ ਦਰਜ ਹੈ। ਇਸ ਤੋਂ ਇਲਾਵਾ ਜਲੰਧਰ ਦੇ ਥਾਣਾ ਨਿਊ ਬਾਰਾਦਰੀ 'ਚ ਸ਼ਰਨਜੀਤ ਸਿੰਘ ਖਿਲਾਫ ਧਾਰਾ 177, 419 ਅਤੇ 420 ਆਦਿ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
- PTC NEWS