ਅੰਮ੍ਰਿਤਸਰ ਸ਼ਹਿਰ ਨੂੰ 24 ਘੰਟੇ ਮਿਲੇਗਾ ਸਾਫ਼ ਪੀਣ ਯੋਗ ਪਾਣੀ: ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ

By  PTC News Desk July 10th 2022 03:28 PM -- Updated: July 10th 2022 03:31 PM

ਅਜਨਾਲਾ: ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਘਰ ਅਜਨਾਲਾ ਪਹੁੰਚੇ ਜਿੱਥੇ ਉਨ੍ਹਾਂ ਦਾ ਅਜਨਾਲਾ ਸ਼ਹਿਰ ਵਾਸੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇੱਥੇ ਵਿਸ਼ੇਸ਼ ਤੌਰ ਤੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਪਹੁੰਚੇ। ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਹਲਕਾ ਅਜਨਾਲਾ ਨੂੰ ਦੋ ਦੋ ਕੈਬਿਨਟ ਮੰਤਰੀ ਮਿਲੇ ਹਨ ਅਤੇ ਉਹ ਬਹੁਤ ਖੁਸ਼ ਹਨ।

asr

ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਦੀ ਤਰੱਕੀ ਲਈ ਉਹ ਅੱਗੇ ਵਧ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਅਤੇ ਸ਼ਹਿਰ ਦੀ ਸਫਾਈ ਨੂੰ ਲੈ ਕੇ ਉਹ ਕੰਮ ਕਰਨਗੇ , ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਨੂੰ ਲੈ ਕੇ ਉਹ ਜਦ ਪ੍ਰਾਜੈਕਟ ਲੈ ਕੇ ਆਉਣਗੇ। ਨਹਿਰਾਂ ਦੇ ਪਾਣੀ ਨੂੰ ਫਿਲਟਰ ਕਰਕੇ ਸ਼ਹਿਰ ਦੇ ਲੋਕਾਂ ਨੂੰ ਸਪਲਾਈ ਕੀਤਾ ਜਾਵੇਗਾ ਜਿਸ ਵਿਚ ਸ਼ਹਿਰ ਵਾਸੀਆਂ ਨੂੰ 24 ਘੰਟੇ ਪੀਣ ਵਾਲਾ ਸਾਫ ਪਾਣੀ ਮਿਲੇਗਾ।

asr

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਵਿਕਾਸ ਲਈ ਦੋ ਦੋ ਕੈਬਿਨਟ ਮੰਤਰੀ ਮਿਲ ਕੇ ਕੰਮ ਕਰਨਗੇ ਅਤੇ ਅਜਨਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਅਸੀਂ ਮਿਲ ਕੇ ਕੰਮ ਕਰਾਂਗੇ।

(ਪੰਕਜ ਮੱਲ੍ਹੀ ਦੀ ਰਿਪੋਰਟ)

-PTC News

Related Post