ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਇੱਕ ਟਰੱਕ 'ਚੋਂ ਕੀਤੀ 20 ਕਿੱਲੋ ਅਫੀਮ ਬਰਾਮਦ

By  Riya Bawa July 7th 2022 04:30 PM

ਅੰਮ੍ਰਿਤਸਰ: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਦੌਰਾਨ ਬਾਬਾ ਬਕਾਲਾ ਮੋੜ ਤੇ ਮਣੀਪੁਰਮ ਤੋਂ ਆ ਰਹੇ ਇਕ ਟਰੱਕ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤੇ ਉਸ ਕੋਲੋਂ 20 ਕਿਲੋ ਅਫੀਮ ਬਰਾਮਦ ਕੀਤੀ ਗਈ। ਇਸ ਦੌਰਾਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰ ਇਸ ਦਾ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ। ਮਾਨਯੋਗ ਅਦਾਲਤ ਵੱਲੋਂ ਇਸ ਨੂੰ 11 ਤਰੀਕ ਤਕ ਹੁਣ ਇੰਟੈਲੀਜੈਂਸ ਟੀਮ ਦੇ ਰਿਮਾਂਡ 'ਤੇ ਭੇਜਿਆ ਹੈ।

asr

 

ਪੁਲਿਸ ਅਧਿਕਾਰੀ ਇੰਦਰਬੀਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਕੱਲ੍ਹ ਇਕ ਟਰੱਕ ਜੋ ਕਿ ਮਣੀਪੁਰਮ ਤੋਂ ਥਾਬੇ ਬਕਾਲੇ ਅੰਮ੍ਰਿਤਸਰ ਵੱਲ ਆ ਰਿਹਾ ਸੀ ਉਸ ਨੂੰ ਬਾਬਾ ਬਕਾਲਾ ਮੋੜ ਤੇ ਰੋਕ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੇ ਵਿਚੋਂ ਵੀਹ ਕਿਲੋ ਅਫੀਮ ਬਰਾਮਦ ਕੀਤੀ ਗਈ ਜਾਂਚ ਵਿੱਚ ਪਾਇਆ ਗਿਆ ਕਿ ਦੋਸੀ ਅਟਾਰੀ ਦੇ ਘਰਿੰਡਾ ਥਾਣੇ ਦਾ ਰਹਿਣ ਵਾਲਾ ਹੈ।

asr

ਜਾਂਚ ਮੁਤਾਬਕ ਉਸ ਦਾ ਕਹਿਣਾ ਹੈ ਕਿ ਇਹ ਪਹਿਲੀ ਵਾਰ ਹੀ ਉਹ ਅਫੀਮ ਲੈ ਕੇ ਮਣੀਪੁਰਮ ਤੋਂ ਅੰਮ੍ਰਿਤਸਰ ਆਇਆ ਸੀ ਜਿਸ ਨੂੰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਕਾਬੂ ਕਰ ਲਿਆ ਹੈ। ਪੁਲੀਸ ਵੱਲੋਂ ਇਸ ਨੂੰ ਅਦਾਲਤ ਚ ਪੇਸ਼ ਕੀਤਾ ਗਿਆ ਅਤੇ ਜੱਜ ਸਾਹਿਬ ਵੱਲੋਂ ਇਸ ਨੂੰ ਪੰਜ ਦਿਨ ਦਾ ਰਿਮਾਂਡ ਤੇ ਭੇਜਿਆ ਗਿਆ ਹੈ ਤੇ 11ਤਾਰੀਕ ਨੂੰ ਇਸਨੂੰ ਫਿਰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

arrested

(ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ)

-PTC News

Related Post