ਅੰਮ੍ਰਿਤਸਰ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ , ਲੋਕਾਂ 'ਚ ਸਹਿਮ ਦਾ ਮਾਹੌਲ

By  Shanker Badra August 8th 2020 04:17 PM

ਅੰਮ੍ਰਿਤਸਰ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ , ਲੋਕਾਂ 'ਚ ਸਹਿਮ ਦਾ ਮਾਹੌਲ:ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੱਬਣ ਕਲਾਂ ਇਲਾਕੇ 'ਚ ਸਥਿਤ ਪਟਾਕਾ ਫੈਕਟਰੀ 'ਚ ਅੱਜ ਸਵੇਰੇ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੇ ਬੁਰੀ ਤਰ੍ਹਾਂ ਝੁਲਸਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਫ਼ੈਕਟਰੀ 'ਚ ਸ਼ਾਰਟ ਸਰਕਟ ਕਾਰਨ ਹੋਇਆ ਹੈ। [caption id="attachment_423158" align="aligncenter" width="300"] ਅੰਮ੍ਰਿਤਸਰ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ , ਲੋਕਾਂ 'ਚ ਸਹਿਮ ਦਾ ਮਾਹੌਲ[/caption] ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ, ਅੱਗ ਬੁਝਾਉਣ ਦੀ ਕੋਸ਼ਿਸ਼ਾਂ ਜਾਰੀ ਹਨ। ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ ਅੱਗ ਬੁਝਾਉਣ ਵੇਲੇ ਵੀ ਫੈਕਟਰੀ ਦੇ ਵਿੱਚ ਧਮਾਕੇ ਹੋ ਰਹੇ ਸਨ। ਗਨੀਮਤ ਰਹੀ ਕਿ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। [caption id="attachment_423157" align="aligncenter" width="300"] ਅੰਮ੍ਰਿਤਸਰ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ , ਲੋਕਾਂ 'ਚ ਸਹਿਮ ਦਾ ਮਾਹੌਲ[/caption] ਮਿਲੀ ਜਾਣਕਾਰੀ ਦੇ ਅਨੁਸਾਰ ਖੇਤਾਂ 'ਚ ਬਣੀ ਇਸ ਫ਼ੈਕਟਰੀ 'ਚ ਫੁਲਝੜੀਆਂ ਬਣਾਈਆਂ ਜਾਂਦੀਆਂ ਸੀ। ਜਿਸ ਵੇਲੇ ਇਹ ਧਮਾਕਾ ਹੋਇਆ ਤਾਂ ਉਸ ਵੇਲੇ ਫੈਕਟਰੀ ਦੇ ਵਿੱਚ ਸਵੇਰੇ ਦੋ ਤਿੰਨ ਹੀ ਮੁਲਾਜ਼ਮ ਮੌਜੂਦ ਸਨ। ਜਦੋਂ ਪਹਿਲਾ ਧਮਾਕਾ ਹੋਇਆ ਤਾਂ ਉਹ ਸਾਰੇ ਬਾਹਰ ਦੌੜ ਗਏ ,ਇਸ ਤੋਂ ਬਾਅਦ ਲੜੀਵਾਰ ਤਿੰਨ ਚਾਰ ਧਮਾਕੇ ਫੈਕਟਰੀ ਦੇ ਵਿੱਚ ਹੋਏ ਹਨ। ਫੈਕਟਰੀ ਪਿੰਡ ਦੇ ਬਾਹਰ ਖੇਤੀ ਦੀ ਜ਼ਮੀਨ ਵਿੱਚ ਸਥਿਤ ਹੈ ਜੋ ਤਲਵਿੰਦਰ ਸਿੰਘ ਜੌਲੀ ਦੇ ਨਾਂਅ ਤੇ ਹੈ। ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਫ਼ੈਕਟਰੀ ਮਾਲਕ ਕੋਲ ਪਟਾਕਾ ਫ਼ੈਕਟਰੀ ਦਾ ਲਾਇਸੈਂਸ ਹੈ ਜਾਂ ਨਹੀਂ। ਜੇਕਰ ਲਾਈਸੈਂਸ ਨਾ ਹੋਇਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। -PTCNews

Related Post