ਨਿਰੰਕਾਰੀ ਭਵਨ ਧਮਾਕਾ ਮਾਮਲਾ :ਅੱਜ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼

By  Shanker Badra December 5th 2018 12:26 PM

ਨਿਰੰਕਾਰੀ ਭਵਨ ਧਮਾਕਾ ਮਾਮਲਾ :ਅੱਜ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼:ਅਜਨਾਲਾ : ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿਖੇ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਦੋਸ਼ੀ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਹੈ ,ਜਿਸ ਤੋਂ ਬਾਅਦ ਉਨ੍ਹਾਂ ਦੋਵੇਂ ਦੋਸ਼ੀਆਂ ਨੂੰ ਅੱਜ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

amritsar grenade attack Case Today Avtar and Bikramjit Singh court Presenting ਨਿਰੰਕਾਰੀ ਭਵਨ ਧਮਾਕਾ ਮਾਮਲਾ : ਅੱਜ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਇਹ ਦੋਵੇਂ ਪਿਛਲੇ 14 ਦਿਨਾਂ ਤੋਂ ਪੁਲਿਸ ਰਿਮਾਂਡ 'ਤੇ ਹਨ।ਇਸ ਦੌਰਾਨ ਅੱਜ ਪੁਲਿਸ ਇਨ੍ਹਾਂ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਲਈ ਇਨ੍ਹਾਂ ਦਾ ਰਿਮਾਂਡ ਵਧਾਉਣ ਦੀ ਮੰਗ ਕਰ ਸਕਦੀ ਹੈ।

amritsar grenade attack Case Today Avtar and Bikramjit Singh court Presenting ਨਿਰੰਕਾਰੀ ਭਵਨ ਧਮਾਕਾ ਮਾਮਲਾ : ਅੱਜ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਜ਼ਿਕਰਯੋਗ ਹੈ ਕਿ 18 ਨਵੰਬਰ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜੇ ਅਦਲੀਵਾਲ ਪਿੰਡ 'ਚ ਨਿਰੰਕਾਰੀ ਭਵਨ 'ਤੇ ਗ੍ਰੇਨੇਡ ਹਮਲੇ 'ਚ 3 ਲੋਕਾਂ ਦੀ ਮੌਤ ਹੋ ਗਈ ਸੀ ਤੇ 20 ਲੋਕ ਜ਼ਖਮੀ ਹੋਏ ਸਨ।

amritsar grenade attack Case Today Avtar and Bikramjit Singh court Presenting ਨਿਰੰਕਾਰੀ ਭਵਨ ਧਮਾਕਾ ਮਾਮਲਾ : ਅੱਜ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਇਸ ਹਮਲੇ ਤੋਂ ਬਾਅਦ ਪੁਲਿਸ ਨੇ ਅਵਤਾਰ ਸਿੰਘ ਅਤੇ ਬਿਕਰਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।ਇਹ ਦੋਵੇਂ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਕਾਰਕੁੰਨ ਹਨ।

amritsar grenade attack Case Today Avtar and Bikramjit Singh court Presenting ਨਿਰੰਕਾਰੀ ਭਵਨ ਧਮਾਕਾ ਮਾਮਲਾ : ਅੱਜ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਦੱਸ ਦੇਈਏ ਕਿ ਨਿਰੰਕਾਰੀ ਭਵਨ ਧਮਾਕੇ ਮਾਮਲੇ 'ਚ ਪੁਲਿਸ ਇਨ੍ਹਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।ਪੁਲਿਸ ਦੇ ਦੱਸਣ ਮੁਤਾਬਕ ਇਨ੍ਹਾਂ ਨੇ ਸ਼ੁਰੂਆਤੀ ਜਾਂਚ ਵਿੱਚ ਮੰਨਿਆ ਸੀ ਕਿ ਇਹ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਨਿਰੰਕਾਰੀ ਭਵਨ ਦਾ ਜਾਇਜ਼ਾ ਲੈ ਕੇ ਆਏ ਸਨ।

-PTCNews

Related Post