ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲੱਗੇ ਬੁੱਤ ਤੋੜਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ 9 ਸਿੱਖ ਨੌਜਵਾਨ ਰਿਹਾਅ

By  Shanker Badra February 4th 2020 10:25 AM

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲੱਗੇ ਬੁੱਤ ਤੋੜਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ 9 ਸਿੱਖ ਨੌਜਵਾਨ ਰਿਹਾਅ:ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲੱਗੇ ਬੁੱਤ ਤੋੜਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ 9 ਸਿੱਖ ਨੌਜਵਾਨਾਂ ਨੂੰ ਬੀਤੀ ਰਾਤ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਫਤਾਹਪੁਰ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ ਹੈ। ਇਨ੍ਹਾਂ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਈ ਜਥੇਬੰਦੀਆਂ ਨੇ ਰੋਸ ਮੁਜ਼ਾਹਰੇ ਕੀਤੇ ਸਨ।

Amritsar: Heritage Street folk dancers statues broken Case Arrested 9 Sikh youth Release ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲੱਗੇ ਬੁੱਤ ਤੋੜਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ 9 ਸਿੱਖ ਨੌਜਵਾਨਰਿਹਾਅ

ਦਰਅਸਲ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਚ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਨੇ 15 ਜਨਵਰੀ ਦੀ ਰਾਤ ਨੂੰ ਬੁੱਤਾਂ ਦੇ ਥੜੇ ਤੋੜੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਗਿ੍ਫਤਾਰ ਕਰਕੇ 307 ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

Amritsar: Heritage Street folk dancers statues broken Case Arrested 9 Sikh youth Release ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲੱਗੇ ਬੁੱਤ ਤੋੜਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ 9 ਸਿੱਖ ਨੌਜਵਾਨਰਿਹਾਅ

ਜਿਸ ਕਰਕੇ ਲਗਾਤਾਰ ਪ੍ਰਦਰਸ਼ਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 28 ਜਨਵਰੀ ਨੂੰ 307 ਧਾਰਾ ਹਟਾਉਣ ਤੇ ਬੁੱਤਾਂ ਨੂੰ ਹਟਾਉਣ ਦੇ ਆਦੇਸ਼ ਤੋਂ ਬਾਅਦ ਧਰਨਾ ਖਤਮ ਹੋਇਆ ਸੀ। ਜਦਕਿ ਬੁੱਤ 30 ਜਨਵਰੀ ਨੂੰ ਹਟਾਉਣੇ ਸ਼ੁਰੂ ਕਰ ਦਿੱਤੇ ਸਨ ਪਰ ਗਿ੍ਫਤਾਰ ਕੀਤੇ ਨੌਜਵਾਨਾਂ ਨੂੰ ਸੋਮਵਾਰ ਰਾਤ ਨੂੰ ਜਮਾਨਤ 'ਤੇ ਕੇਂਦਰੀ ਜੇਲ੍ਹ ਫਤਾਹਪੁਰ ਤੋਂ ਰਿਆਹ ਕਰਨ ਮੌਕੇ ਸਿੱਖ ਜਥੇਬੰਦੀਆਂ ਨੇ ਭਰਵਾਂ ਸਵਾਗਤ ਕੀਤਾ ਹੈ।

-PTCNews

Related Post