100 ਰੁਪਏ ਨਾਲ ਰਾਤੋ -ਰਾਤ ਕਰੋੜਪਤੀ ਬਣੀ ਅੰਮ੍ਰਿਤਸਰ ਦੀ ਇਹ ਘਰੇਲੂ ਸੁਆਣੀ ,ਜਾਣੋਂ ਕਿਵੇਂ

By  Shanker Badra February 26th 2021 10:15 AM

ਅੰਮ੍ਰਿਤਸਰ : ਅੰਮ੍ਰਿਤਸਰ ਦੀ ਰਹਿਣ ਵਾਲੀ ਇਕ ਘਰੇਲੂ ਸੁਆਣੀ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ। ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਕ ਹਾਊਸ ਵਾਈਫ ਲਾਟਰੀ 'ਚ ਪਹਿਲਾ ਇਨਾਮ ਜਿੱਤ ਕੇ ਕਰੋੜਪਤੀ ਬਣ ਗਈ ਹੈ।

Amritsar : house wife Crorepati overnight with Punjab Government Lottery of Rs 100 100 ਰੁਪਏ ਨਾਲਰਾਤੋ -ਰਾਤ ਕਰੋੜਪਤੀ ਬਣੀ ਅੰਮ੍ਰਿਤਸਰ ਦੀ ਇਹ ਘਰੇਲੂ ਸੁਆਣੀ ,ਜਾਣੋਂ ਕਿਵੇਂ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਅੱਜ ਮਨਾਇਆ ਜਾਵੇਗਾ 'ਯੁਵਾ ਕਿਸਾਨ ਦਿਵਸ'

ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਰੇਨੂ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।ਰਾਤੋ -ਰਾਤ ਕਰੋੜਪਤੀ ਬਣੀ ਰੇਣੂ ਚੌਹਾਨ ਲਾਰੈਂਸ ਰੋਡ ਦੀ ਰਹਿਣ ਵਾਲੀ ਹੈ ਤੇ ਮਿਡਲ ਕਲਾਸ ਫੈਮਿਲੀ ਤੋਂ ਹੈ।

Amritsar : house wife Crorepati overnight with Punjab Government Lottery of Rs 100 100 ਰੁਪਏ ਨਾਲਰਾਤੋ -ਰਾਤ ਕਰੋੜਪਤੀ ਬਣੀ ਅੰਮ੍ਰਿਤਸਰ ਦੀ ਇਹ ਘਰੇਲੂ ਸੁਆਣੀ ,ਜਾਣੋਂ ਕਿਵੇਂ

ਪਹਿਲਾ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੀ ਰੇਨੂ ਨੇ ਕਿਹਾ ਕਿ ਇਹ ਇਨਾਮ ਉਸ ਦੇ ਮੱਧ-ਵਰਗੀ ਪਰਿਵਾਰ ਲਈ ਮਾਲੀ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਅੰਮਿ੍ਤਸਰ ਵਿਖੇ ਕੱਪੜੇ ਦੀ ਦੁਕਾਨ ਚਲਾਉਂਦਾ ਹੈ ਅਤੇ ਇਹ ਇਨਾਮੀ ਰਾਸ਼ੀ ਉਨਾਂ ਦੀ ਜ਼ਿੰਦਗੀ ਨੂੰ ਆਰਥਿਕ ਪੱਖੋਂ ਹੋਰ ਸੁਖਾਲੀ ਬਣਾਵੇਗੀ।

Amritsar : house wife Crorepati overnight with Punjab Government Lottery of Rs 100 100 ਰੁਪਏ ਨਾਲਰਾਤੋ -ਰਾਤ ਕਰੋੜਪਤੀ ਬਣੀ ਅੰਮ੍ਰਿਤਸਰ ਦੀ ਇਹ ਘਰੇਲੂ ਸੁਆਣੀ ,ਜਾਣੋਂ ਕਿਵੇਂ

ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ 'ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਡਰਾਅ 11 ਫਰਵਰੀ, 2021 ਨੂੰ ਕੱਢਿਆ ਗਿਆ ਸੀ ਅਤੇ ਪਹਿਲਾ ਇਨਾਮ ਟਿਕਟ ਨੰ: ਡੀ-12228 ਉਤੇ ਨਿਕਲਿਆ ਸੀ। ਉਨ੍ਹਾਂ ਦੱਸਿਆ ਕਿ ਰੇਨੂ ਨੇ ਇਨਾਮੀ ਰਾਸ਼ੀ ਲਈ ਅੱਜ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਜਲਦੀ ਹੀ ਇਨਾਮੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

-PTCNews

Related Post