ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਅਰਦਾਸ ਸਮਾਗਮ

By  Shanker Badra April 13th 2019 11:11 AM -- Updated: April 13th 2019 02:15 PM

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਅਰਦਾਸ ਸਮਾਗਮ:ਅੰਮ੍ਰਿਤਸਰ : 13 ਅਪ੍ਰੈਲ 1919 ਨੂੰ ਜ਼ਲ੍ਹਿਆਂਵਾਲੇ ਬਾਗ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਗਏ ਇਸ ਅਰਦਾਸ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਮੁੱਚੇ ਸਟਾਫ਼ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ।

Amritsar Jallianwala Bagh martyrs pays SGPC Ardas Events
ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਅਰਦਾਸ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਇਹ ਸਮਾਗਮ ਜ਼ਲ੍ਹਿਆਂਵਾਲੇ ਬਾਗ ਦੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ।ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪਾਵਨ ਹੁਕਮਨਾਮਾ ਸੰਗਤ ਨੂੰ ਸਰਵਣ ਕਰਵਾਇਆ।

Amritsar Jallianwala Bagh martyrs pays SGPC Ardas Events
ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਅਰਦਾਸ ਸਮਾਗਮ

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜ਼ਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਲਈ ਬਰਤਾਨੀਆ ਸਰਕਾਰ ਪਾਸੋਂ ਮੁਆਫ਼ੀ ਦੀ ਮੰਗ ਵੀ ਕੀਤੀ ਜਾ ਚੁੱਕੀ ਹੈ।ਭਾਈ ਲੌਂਗੋਵਾਲ ਨੇ ਆਖਿਆ ਸੀ ਕਿ ਇਹ ਖੂਨੀ ਸਾਕਾ ਮਨੁੱਖੀ ਕਦਰਾਂ ਕੀਮਤਾਂ ਦੇ ਵਿਰੁੱਧ ਇਕ ਸ਼ਰਮਨਾਮ ਕਾਰਾ ਸੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਇਸ ਮਨੁੱਖਤਾ ਮਾਰੂ ਕਾਰੇ ਲਈ ਬਰਤਾਨੀਆ ਸਰਕਾਰ ਨੂੰ ਸੰਸਦ ਵਿਚ ਮੁਆਫ਼ੀ ਮੰਗਣੀ ਚਾਹੀਦੀ ਹੈ।

-PTCNews

Related Post