ਅੰਮ੍ਰਿਤਸਰ : ਪਿੰਡ ਦੇਵੀਦਾਸਪੁਰਾ ਰੇਲਵੇ ਲਾਈਨ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ 15ਵੇਂ ਦਿਨ ਵੀ ਜਾਰੀ

By  Shanker Badra October 8th 2020 09:39 AM -- Updated: October 8th 2020 09:41 AM

ਅੰਮ੍ਰਿਤਸਰ : ਪਿੰਡ ਦੇਵੀਦਾਸਪੁਰਾ ਰੇਲਵੇ ਲਾਈਨ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ 15ਵੇਂ ਦਿਨ ਵੀ ਜਾਰੀ:ਜੰਡਿਆਲਾ ਗੁਰੂ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਦਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ 'ਤੇਪਿੰਡ ਦੇਵੀਦਾਸਪੁਰਾ ਵਿਖੇ ਚੱਲ ਰਿਹਾ ਪੱਕਾ ਮੋਰਚਾ ਅੱਜ 15 ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਾਂਝਾ ਧਰਨਾ ਲਾਇਆ ਗਿਆ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਰੇਲਵੇ ਲਾਈਨ 'ਤੇ ਡਟੇ ਹੋਏ ਹਨ।

ਅੰਮ੍ਰਿਤਸਰ : ਪਿੰਡ ਦੇਵੀਦਾਸਪੁਰਾ ਵਿਖੇ ਰੇਲਵੇ ਲਾਈਨ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ 15ਵੇਂ ਦਿਨ ਵੀ ਜਾਰੀ

ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟੜ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਦੌਰਾਨ ਕਾਰਪੋਰੇਟ ਘਰਾਨਿਆਂ ਦੇ ਬਾਈਕਾਟ ਕਰਨ ਦਾ ਸੱਦਾ ਦਿੱਤਾ ਗਿਆ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅਣਮਿੱਥੇ ਸਮੇਂ ਲਈ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਵਿਚ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ : ਪਿੰਡ ਦੇਵੀਦਾਸਪੁਰਾ ਵਿਖੇ ਰੇਲਵੇ ਲਾਈਨ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ 15ਵੇਂ ਦਿਨ ਵੀ ਜਾਰੀ

ਇਸ ਧਰਨੇ ਦੌਰਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਨਵੀ ਦਿੱਲੀ ਵਿਖੇ ਸੱਦੀ ਮੀਟਿੰਗ 'ਚ ਨਹੀ ਜਾਣਗੇ। ਉਹਨਾਂ ਕਿਹਾ ਕਿ ਇਸ ਮੀਟਿੰਗ 'ਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਦੇ ਕੇ ਕਿਸਾਨਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਧਰਨਾ ਜਾਰੀ ਰੱਖਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ।

ਅੰਮ੍ਰਿਤਸਰ : ਪਿੰਡ ਦੇਵੀਦਾਸਪੁਰਾ ਵਿਖੇ ਰੇਲਵੇ ਲਾਈਨ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ 15ਵੇਂ ਦਿਨ ਵੀ ਜਾਰੀ

ਦੱਸ ਦੇਈਏ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੁੱਧ ਰੋਸ ਵਜੋਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਪੰਜਾਬ ਭਰ ਵਿਚ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨ ਰੇਲ ਪੱਟੜੀਆਂ ਅਤੇ ਸੜਕਾਂ ‘ਤੇ ਡਟੇ ਹੋਏ ਹਨ ਅਤੇ ਅਣਮਿੱਥੇ ਸਮੇਂ ਲਈ ਧਰਨੇ ਲੱਗੇ ਹੋਏ ਹਨ। ਖੇਤੀ ਕਾਨੂੰਨਾਂ ਖਿਲਾਫ਼ ਡਟੇ ਕਿਸਾਨਾਂ ਦੀ ਆਵਾਜ਼ ਹੁਣ ਕੇਂਦਰ ਤੱਕ ਵੀ ਪਹੁੰਚ ਗਈ ਹੈ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਰੇਲ ਮਾਰਗ ਦੇਵੀਦਾਸਪੁਰ ਵਿਖੇ 11 ਅਕਤੂਬਰ ਤੱਕ ਨਿਰੰਤਰ ਜਾਰੀ ਰਹੇਗਾ।

-PTCNews

Related Post