ਅੰਮ੍ਰਿਤਸਰ 'ਚ ਪੈਸਿਆਂ ਦੇ ਲੈਣ ਦੇਣ ਕਰਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ

By  Shanker Badra February 20th 2020 05:41 PM -- Updated: February 20th 2020 06:00 PM

ਅੰਮ੍ਰਿਤਸਰ 'ਚ ਪੈਸਿਆਂ ਦੇ ਲੈਣ ਦੇਣ ਕਰਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ:ਅੰਮ੍ਰਿਤਸਰ : ਅੰਮ੍ਰਿਤਸਰ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਵਿਅਕਤੀ ਦੇ ਸਿਰ 'ਚ ਸਿਲੰਡਰ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ।ਜਿਸ ਤੋਂ ਬੰਦ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

mritsar Murder One person by cylinder giving him money ਅੰਮ੍ਰਿਤਸਰ 'ਚ ਪੈਸਿਆਂ ਦੇ ਲੈਣ ਦੇਣ ਕਰਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ

ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮ੍ਰਿਤਕ ਅਮਰੀਕ ਸਿੰਘ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਅਨੰਦ ਕੁਮਾਰ ਨੂੰ ਕੁਝ ਮਹੀਨੇ ਪਹਿਲਾਂ ਪੈਸੇ ਦਿੱਤੇ ਸਨ। ਅੱਜ ਜਦੋਂ ਉਹ ਉਸ ਕੋਲੋਂ ਪੈਸੇ ਲੈਣ ਗਏ ਤਾਂ ਅਨੰਦ ਨੇ ਉਸ ਦੇ ਸਿਰ 'ਤੇ ਸਿਲੰਡਰ ਮਾਰ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

mritsar Murder One person by cylinder giving him money ਅੰਮ੍ਰਿਤਸਰ 'ਚ ਪੈਸਿਆਂ ਦੇ ਲੈਣ ਦੇਣ ਕਰਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ

ਇਸ ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਨੰਦ ਕੁਮਾਰ ਖ਼ਿਲਾਫ਼ 302, 201 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਕਾਤਲ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

-PTCNews

Related Post