ਅੰਮ੍ਰਿਤਸਰ 'ਚ ਪੁਲਿਸ ਨੇ 5 ਕਿਲੋਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਕੀਤਾ ਕਾਬੂ

By  Shanker Badra May 2nd 2019 03:24 PM

ਅੰਮ੍ਰਿਤਸਰ 'ਚ ਪੁਲਿਸ ਨੇ 5 ਕਿਲੋਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਕੀਤਾ ਕਾਬੂ:ਅੰਮ੍ਰਿਤਸਰ : ਸੀ.ਆਈ.ਏ. ਸਟਾਫ਼ ਨੇ ਅਜਨਾਲਾ ਖੇਤਰ ਦੇ ਸਰਹੱਦੀ ਇਲਾਕੇ ਵਿਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਇਸ ਦੌਰਾਨ ਪੁਲਿਸ ਨੇ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ 25 ਕਰੋੜ ਦੱਸੀ ਜਾ ਰਹੀ ਹੈ।

Amritsar police 5 kilogram heroin Including 4 smugglers Arrested
ਅੰਮ੍ਰਿਤਸਰ 'ਚ ਪੁਲਿਸ ਨੇ 5 ਕਿਲੋਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਕੀਤਾ ਕਾਬੂ

ਜਾਣਕਾਰੀ ਅਨੁਸਾਰ ਕੌਮਾਂਤਰੀ ਸਰਹੱਦ ‘ਤੇ ਕੁੱਝ ਤਸਕਰਾਂ ਵੱਲੋਂ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਭਾਰਤ ਵਿੱਚ ਤਸਕਰੀ ਕੀਤੀ ਜਾ ਰਹੀ ਸੀ।ਇਸ ਦੌਰਾਨ ਪੁਲਿਸ ਨੇ ਨਾਕੇ 'ਤੇ ਮਨਿੰਦਰ ਸਿੰਘ ਅੰਮ੍ਰਿਤਸਰ, ਪਰਮਜੀਤ ਸਿੰਘ ਚੋਗਾਵਾਂ ਅੰਮ੍ਰਿਤਸਰ, ਅਮਰਜੀਤ ਸਿੰਘ ਅਤੇ ਬਿਕਰਮਜੀਤ ਸਿੰਘ ਹੋਸ਼ਿਆਰਪੁਰ ਨੂੰ ਗ੍ਰਿਫ਼ਤਾਰ ਕਰਕੇ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Amritsar police 5 kilogram heroin Including 4 smugglers Arrested
ਅੰਮ੍ਰਿਤਸਰ 'ਚ ਪੁਲਿਸ ਨੇ 5 ਕਿਲੋਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਕੀਤਾ ਕਾਬੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੌਸਮ ਨੇ ਬਦਲਿਆ ਮਿਜਾਜ਼ , ਪੰਜਾਬ ‘ਚ ਕਈ ਥਾਵਾਂ ‘ਤੇ ਪਿਆ ਮੀਂਹ ,ਕਿਸਾਨਾਂ ਵਿਚ ਨਿਰਾਸ਼ਾ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਅਤੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸੁਰਿੰਦਰ ਪਾਲ ਸਿੰਘ ਪਰਮਾਰ ਆਈ.ਪੀ .ਐੱਸ.ਆਈ.ਜੀ. ਬਾਰਡਰ ਅੰਮ੍ਰਿਤਸਰ ਅਤੇ ਵਿਕਰਮਜੀਤ ਦੁੱਗਲ ਆਈ.ਪੀ ਐੱਸ. ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਸੀ.ਆਈ.ਏ.ਸਟਾਫ਼ ਨੇ ਨਾਕੇ ਦੌਰਾਨ ਇੱਕ ਗੱਡੀ ਨੂੰ ਇਸ਼ਾਰਾ ਕਰਕੇ ਰੋਕਿਆ ਤਾਂ ਗੱਡੀ ਵਿੱਚ 4 ਵਿਅਕਤੀ ਸਵਾਰ ਸਨ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post