ਅੰਮ੍ਰਿਤਸਰ ਪੁਲਿਸ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ

By  Shanker Badra September 18th 2021 09:36 AM

ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਾਂ ਲੁੱਟਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ 7 ਵੱਖ -ਵੱਖ ਦੁਕਾਨਾਂ 'ਤੇ ਪਿਸਤੌਲ ਦੀ ਨੋਕ 'ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।ਜਿਸ ਸਬੰਧੀ ਥਾਣਾ ਮਹਿਕਮਪੁਰਾ ਵਿਖੇ ਕੇਸ ਦਰਜ ਕੀਤਾ ਗਿਆ ਸੀ।

ਅੰਮ੍ਰਿਤਸਰ ਪੁਲਿਸ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਦੋਵੇਂ ਅੰਮ੍ਰਿਤਸਰ ਦੇ ਵਸਨੀਕ ਹਨ ਅਤੇ ਦੋਵੇਂ ਟਰੱਕ ਡਰਾਈਵਰ ਵਜੋਂ ਕੰਮ ਕਰਦੇ ਸਨ ਅਤੇ ਦੋਵਾਂ ਨੇ ਇੱਕੋ ਮੋਟਰਸਾਈਕਲ 'ਤੇ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ।ਇਹ ਦੋ ਨਕਾਬਪੋਸ਼ ਪਿਸਤੌਲ ਦੀ ਨੋਕ 'ਤੇ ਕਰਿਆਨੇ ਦੀਆਂ ਦੁਕਾਨਾਂ 'ਤੇ ਜਾਂਦੇ ਸਨ ਅਤੇ ਸਾਰੀ ਨਕਦੀ ਅਤੇ ਮੋਬਾਈਲ ਆਦਿ ਖੋਹ ਕੇ ਭੱਜ ਜਾਂਦੇ ਸਨ , ਜਿਨ੍ਹਾਂ ਦੀ ਅਲੱਗ -ਅਲੱਗ CCTV ਸਾਹਮਣੇ ਆਈ ਹੈ।

ਅੰਮ੍ਰਿਤਸਰ ਪੁਲਿਸ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਦਰਅਸਲ 'ਚ ਅੰਮ੍ਰਿਤਸਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਲੁਟੇਰਿਆਂ ਵੱਲੋਂ ਕਰਿਆਨੇ ਦੀਆਂ ਵੱਖ-ਵੱਖ 7 ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ ਅਤੇ ਉਨ੍ਹਾਂ ਵਲੋ ਤਰਨ ਤਾਰਨ 'ਚ ਵੀ ਇਕ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਸਬੰਧੀ ਵੱਖ-ਵੱਖ ਥਾਣਿਆਂ 'ਚ ਕੇਸ ਦਰਜ ਹਨ।

ਅੰਮ੍ਰਿਤਸਰ ਪੁਲਿਸ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਆਈ.ਪੀ.ਐੱਸ. ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਗਏ ਲੁਟੇਰੇ ਪ੍ਰਿੰਸ਼ ਪੁੱਤਰ ਸੁਰਜੀਤ ਸਿੰਘ ਵਾਸੀ ਸੁਲਤਾਨਵਿੰਡ ਰੋਡ ਅਤੇ ਅਮਨਦੀਪ ਸਿੰਘ ਉਰਫ ਨੰਨੂ ਵਾਸੀ ਬਾਗ ਰਾਮਾਨੰਦ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਲੁੱਟੀ ਗਈ ਰਕਮ ਵਿੱਚੋ 9100 ਰੁਪਏ ਦੀ ਨਗਦੀ, 3 ਮੋਬਾਇਲ ਫੋਨ, ਇਕ ਪਿਸਤੌਲ 315 ਬੋਰ ਸਮੇਤ 2 ਜ਼ਿੰਦਾਂ ਰੌਂਦ ਇਕ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

-PTCNews

Related Post