ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈਟਵਰਕ ਦਾ ਕੀਤਾ ਪਰਦਾਫਾਸ਼

By  Riya Bawa September 13th 2021 10:03 PM -- Updated: September 13th 2021 10:07 PM

ਅੰਮ੍ਰਿਤਸਰ: ਪੰਜਾਬ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ, ਇਸ ਵੱਡੀ ਸਫਲਤਾ ਦੇ ਤਹਿਤ ਅੰਤਰਰਾਸ਼ਟਰੀ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਅੰਤਰਰਾਸ਼ਟਰੀ ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਪਿੰਡ ਚਵਿੰਡਾ ਕਲਾਂ ਦਾ ਨਿਵਾਸੀ ਸੀ। ਇਸ ਦੇ ਕੋਲੋਂ ਪੁਲਿਸ ਨੂੰ 40 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਕੀਤੀ ਗਈ ਹੈ। ਦੱਸ ਦੇਈਏ ਕਿ ਇਹ ਹੈਰੋਇਨ ਪੁਲਿਸ ਨੇ ਭਾਰਤ ਪਾਕਿ ਬਾਰਡਰ ਤੋਂ ਬਰਾਮਦ ਕੀਤੀ ਸੀ।

Heroin Seized in Delhi

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਹੈਪੀ, ਜਿਸ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਪਿੰਡ ਛੇਹਰਟਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਕੋਲੋਂ 1 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਉਸ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 21 ਅਗਸਤ, 2021 ਨੂੰ ਅੰਮ੍ਰਿਤਸਰ ਦੀ ਪੰਜਗਰਾਈਆਂ ਬਾਰਡਰ ਆਊਟਪੋਸਟ (ਬੀਓਪੀ) ਦੇ ਖੇਤਰ ਵਿੱਚ 40.81 ਕਿਲੋ ਹੈਰੋਇਨ ਦੇ 39 ਪੈਕੇਟ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਸੀ।

-PTC News

Related Post