ਦੀਵਾਲੀ ਮੌਕੇ ਏਅਰ ਇੰਡੀਆ ਦਾ ਵੱਡਾ ਤੋਹਫ਼ਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਟਨਾ ਸਾਹਿਬ ਲਈ ਸਿੱਧੀ ਉਡਾਨ ਸ਼ੁਰੂ

By  Jashan A October 27th 2019 03:56 PM

ਦੀਵਾਲੀ ਮੌਕੇ ਏਅਰ ਇੰਡੀਆ ਦਾ ਵੱਡਾ ਤੋਹਫ਼ਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਟਨਾ ਸਾਹਿਬ ਲਈ ਸਿੱਧੀ ਉਡਾਨ ਸ਼ੁਰੂ,ਸ੍ਰੀ ਅੰਮ੍ਰਿਤਸਰ ਸਾਹਿਬ: ਦੀਵਾਲੀ ਮੌਕੇ ਏਅਰ ਇੰਡੀਆ ਨੇ ਸਿੱਖਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਏਅਰ ਇੰਡੀਆ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਪਟਨਾ ਸਾਹਿਬ ਲਈ ਸਿੱਧੀ ਉਡਾਨ ਸ਼ੁਰੂ ਕਰ ਦਿੱਤੀ ਹੈ। ਇਹ ਸਿੱਧੀ ਉਡਾਨ ਅੱਜ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਈ।

Asrਉਡਾਨ ਦੀ ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ। ਇਸ ਮੌਕੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਤਖ਼ਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਭਾਈ ਰਣਜੀਤ ਸਿੰਘ ਗੋਹਰ ਏ ਮਸਕੀਨ, ਡਾਕਟਰ ਰੂਪ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸਮੇਤ ਅਨੇਕਾਂ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।

ਹੋਰ ਪੜ੍ਹੋ: ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਿਹੰਗ ਸਿੰਘ ਨੇ ਸਜਾਇਆ ਇਹ ਖਾਸ ਦੁਮਾਲਾ, ਦੇਖੋ ਤਸਵੀਰਾਂ! 

Asrਮਿਲੀ ਜਾਣਕਾਰੀ ਮੁਤਾਬਕ ਅੱਜ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਸਿੱਧੀ ਉਡਾਣ ਰਾਹੀਂ ਪਟਨਾ ਸਾਹਿਬ ਲਈ ਰਵਾਨਾ ਹੋਏ। ਦੱਸਿਆ ਜਾ ਰਿਹਾ ਹੈ ਕਿ ਇਹ ਸਿੱਧੀ ਉਡਾਨ ਹਫਤੇ ਵਿਚ ਚਾਰ ਦਿਨ ਚੱਲੇਗੀ। ਜਿਸ ਕਾਰਨ ਸ਼ਰਧਾਲੂਆਂ ਨੂੰ ਕਾਫੀ ਫਾਇਦਾ ਮਿਲੇਗਾ।

-PTC News

Related Post