ਅਟਾਰੀ ਸਰਹੱਦ ਨੇੜਲੇ ਪਿੰਡ 'ਚੋਂ ਮਿਲਿਆ ਇੱਕ ਹੋਰ ਡਰੋਨ, ਇਲਾਕੇ 'ਚ ਦਹਿਸ਼ਤ

By  Jashan A September 27th 2019 12:08 PM -- Updated: September 27th 2019 01:37 PM

ਅਟਾਰੀ ਸਰਹੱਦ ਨੇੜਲੇ ਪਿੰਡ 'ਚੋਂ ਮਿਲਿਆ ਇੱਕ ਹੋਰ ਡਰੋਨ, ਇਲਾਕੇ 'ਚ ਦਹਿਸ਼ਤ,ਸ੍ਰੀ ਅੰਮ੍ਰਿਤਸਰ ਸਾਹਿਬ: ਅੰਮ੍ਰਿਤਸਰ ਜ਼ਿਲ੍ਹੇ 'ਚ ਅਟਾਰੀ ਸਰਹੱਦ ਨੇੜਲੇ ਪਿੰਡ ਮਾਹਵਾ ਕੋਲ ਇੱਕ ਹੋਰ ਡਰੋਨ ਮਿਲਣ ਦੀ ਸੂਚਨਾ ਮਿਲਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਇਕ ਸ਼ਖਸ ਨੂੰ ਵੀ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਇਹ ਡ੍ਰੋਨ ਅੱਤਵਾਦੀ ਅਕਾਸ਼ਦੀਪ ਦੀ ਨਿਸ਼ਾਨਦੇਹੀ 'ਤੇ ਬਰਾਮਦ ਕੀਤਾ ਗਿਆ ਹੈ।

Droneਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਡਰੋਨ ਨੂੰ ਲੁਕਾ ਕੇ ਰੱਖਿਆ ਗਿਆ ਸੀ।

ਹੋਰ ਪੜ੍ਹੋ: ਅੰਮ੍ਰਿਤਸਰ ਰੇਲ ਹਾਦਸੇ ਤੋਂ ਬਾਅਦ ਰੇਲ ਆਵਾਜਾਈ ਬਹਾਲ ਕਰਨ ਦੀਆਂ ਤਿਆਰੀਆਂ ਸ਼ੁਰੂ, ਖਾਲੀ ਮਾਲ ਗੱਡੀਆਂ ਨਾਲ ਕੀਤਾ ਟਰਾਇਲ  

Droneਫਿਲਹਾਲ ਪੁਲਿਸ ਵਲੋਂ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਪਾਕਿਸਤਾਨ ਵਲੋਂ ਭਾਰਤ 'ਚ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭਾਰਤ 'ਚ ਪਹੁੰਚਾਈ ਗਈ ਸੀ।

-PTC News

Related Post