ਭਾਈ ਲੌਂਗੋਵਾਲ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ ਦੇ ਚਲਾਣੇ ’ਤੇ ਦੁੱਖ ਪ੍ਰਗਟ

By  Jashan A December 22nd 2019 02:43 PM

ਭਾਈ ਲੌਂਗੋਵਾਲ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ ਦੇ ਚਲਾਣੇ ’ਤੇ ਦੁੱਖ ਪ੍ਰਗਟ,ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਹਰਭਜਨ ਸਿੰਘ ਭਲਵਾਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਬਾਬਾ ਹਰਭਜਨ ਸਿੰਘ ਭਲਵਾਨ ਗੁਰਮਤਿ ਦੇ ਰੰਗ ਵਿਚ ਰੰਗੀ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਨਿਗਰਾਨੀ ਹੇਠ ਅਨੇਕਾਂ ਗੁਰੂ ਘਰਾਂ ਦੀਆਂ ਕਾਰ ਸੇਵਾਵਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਧਾਰਮਿਕ ਸ਼ਖ਼ਸੀਅਤ ਦੇ ਅਕਾਲ ਚਲਾਣੇ ਨਾਲ ਕਾਰਸੇਵਾ ਦੇ ਖੇਤਰ ਵਿਚ ਵੱਡਾ ਘਾਟਾ ਪਿਆ ਹੈ। ਹੋਰ ਪੜ੍ਹੋ:ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁਖ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬਾਬਾ ਹਰਭਜਨ ਸਿੰਘ ਭਲਵਾਨ ਇਕ ਚੰਗੇ ਸੁਭਾਅ ਦੇ ਹਰ ਇਕ ਨਾਲ ਪਿਆਰ ਕਰਨ ਵਾਲੇ ਸ਼ਖ਼ਸ ਸਨ, ਇਸੇ ਕਰਕੇ ਹੀ ਵੱਡੀ ਗਿਣਤੀ ਵਿਚ ਸੰਗਤਾਂ ਉਨ੍ਹਾਂ ਦੀ ਨਿਗਰਾਨੀ ਹੇਠ ਚੱਲ ਰਹੀਆਂ ਕਾਰ ਸੇਵਾਵਾਂ ਵਿਚ ਹਿੱਸਾ ਲੈ ਕੇ ਆਪਣੇ ਆਪ ਨੂੰ ਵੱਡਭਾਗਾ ਸਮਝਦੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ ਅਤੇ ਹੋਰ ਅਧਿਕਾਰੀਆਂ ਨੇ ਵੀ ਬਾਬਾ ਹਰਭਜਨ ਸਿੰਘ ਭਲਵਾਨ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -PTC News

Related Post