"ਬੰਦੀ ਛੋੜ ਦਿਵਸ" ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ, ਦੇਖੋ ਖ਼ੂਬਸੂਰਤ ਤਸਵੀਰਾਂ

By  Jashan A October 27th 2019 07:09 PM

"ਬੰਦੀ ਛੋੜ ਦਿਵਸ" ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ, ਦੇਖੋ ਖ਼ੂਬਸੂਰਤ ਤਸਵੀਰਾਂ,

ਸ੍ਰੀ ਅੰਮ੍ਰਿਤਸਰ ਸਾਹਿਬ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਦੀਵਾਲੀ ਅਤੇ "ਬੰਦੀ ਛੋੜ ਦਿਵਸ" ਸ਼ਰਧਾ ਤੇ ਭਾਵਨਾ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਸ੍ਰੀ ਹਰਿਮੰਦਰ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਦੇ ਕਿਨਾਰੇ ਦੀਵੇ ਬਾਲੇ ਜਾ ਰਹੇ ਹਨ।

Asrਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਨੂੰ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ।

ਹੋਰ ਪੜ੍ਹੋ: ਗਵਰਨਰ ਜੰਮੂ ਕਸ਼ਮੀਰ ਦੇ ਸਲਾਹਕਾਰ ਫਾਰੂਕ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Asrਤੁਹਾਨੂੰ ਦੱਸ ਦਈਏ ਕਿ ਅੱਜ ਸਵੇਰ ਤੋਂ ਹੀ ਦੂਰ ਦੂਰ ਤੋਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ ਅਤੇ ਗੁਰੂ ਸਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫ਼ਲਾ ਬਣਾ ਰਹੀਆਂ ਹਨ।

Asr ਹਰ ਸਾਲ ਦੀਵਾਲੀ ਮੌਕੇ ਇਥੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਪਹੁੰਚਦੇ ਹਨ ਤੇ ਇਸ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰੇ ਦਾ ਆਨੰਦ ਮਾਣਦੇ ਹਨ।

Asrਜ਼ਿਕਰ ਏ ਖਾਸ ਹੈ ਕਿ 6ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲੇ ‘ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਿਆਏ ਸਨ ਤੇ ਉਹਨਾਂ ਦੇ ਇਥੇ ਪਹੁੰਚਣ ਦੀ ਯਾਦ ‘ਚ ਸਿੱਖ ਜਗਤ ਵੱਲੋਂ ਦੀਵਾਲੀ ਨੂੰ ਬੰਦੀਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਤਿਉਹਾਰ ਸਿੱਖ ਜਗਤ 'ਚ ਕਾਫੀ ਮਹੱਤਤਾ ਰੱਖਦਾ ਹੈ।

-PTC News

Related Post