ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

By  Jashan A October 26th 2019 08:11 PM

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਕੌਮੀ ਦਿਹਾੜਾ ਹੈ, ਜੋ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਹੋਰ ਪੜ੍ਹੋ: ਕਾਂਗਰਸ ਸਰਕਾਰ ਨੇ ਦਾਖਾ ਦੀ ਹਾਰ ਦਾ ਗੁੱਸਾ ਡਾਕਟਰ ਚੀਮਾ ਖ਼ਿਲਾਫ ਉਹਨਾਂ ਦੀ ਸੁਰੱਖਿਆ ਛਤਰੀ ਵਾਪਸ ਲੈ ਕੇ ਕੱਢਿਆ : ਸੁਖਬੀਰ ਬਾਦਲ ਭਾਈ ਲੌਂਗੋਵਾਲ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿਥੇ ਅਸੀਂ ਆਪਣਾ ਚੌਗਿਰਦਾ ਦੀਪਮਾਲਾ ਨਾਲ ਰੁਸ਼ਨਾਉਣਾ ਹੈ, ਉਥੇ ਹੀ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ। ਉਨ੍ਹਾਂ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ। -PTC News

Related Post