ਸ੍ਰੀ ਅੰਮ੍ਰਿਤਸਰ ਸਾਹਿਬ: "ਬੰਦੀ ਛੋੜ ਦਿਵਸ" ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਮ ਸੰਦੇਸ਼ ਜਾਰੀ

By  Jashan A October 27th 2019 05:48 PM

ਸ੍ਰੀ ਅੰਮ੍ਰਿਤਸਰ ਸਾਹਿਬ: "ਬੰਦੀ ਛੋੜ ਦਿਵਸ" ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਮ ਸੰਦੇਸ਼ ਜਾਰੀ,

ਸ੍ਰੀ ਅੰਮ੍ਰਿਤਸਰ ਸਾਹਿਬ: 6ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲੇ ‘ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਿਆਏ ਸਨ ਤੇ ਉਹਨਾਂ ਦੇ ਇਥੇ ਪਹੁੰਚਣ ਦੀ ਯਾਦ ‘ਚ ਸਿੱਖ ਜਗਤ ਵੱਲੋਂ ਦੀਵਾਲੀ ਨੂੰ ਬੰਦੀਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ।

Asrਇਸ ਵਾਰ ਵੀ ਸਿੱਖ ਜਗਤ ਵੱਲੋਂ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਦੀ ਫਸੀਲ ਤੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ।

Asrਇਸ ਮੌਕੇ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਕੇਸਗੜ੍ਹ ਸਾਹਿਬ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਬਲਬੀਰ ਸਿੰਘ 96 ਕਰੋੜੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਸਮੇਤ ਹੋਰ ਵੀ ਸੰਤ ਮਹਾਪੁਰਸ਼ ਅਤੇ ਸਿੱਖ ਸੰਗਤਾਂ ਮੌਜੂਦ ਰਹੀਆਂ।

-PTC News

Related Post