ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

By  Jashan A February 9th 2020 06:16 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।

ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦਾ ਉਪਦੇਸ਼ ਤੇ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।

ਹੋਰ ਪੜ੍ਹੋ: ਅਮਰੀਕਾ ਦੇ ਟਰੱਸਟ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਕਰੋੜ ਰੁਪਏ ਭੇਟ

ਭਗਤ ਰਵਿਦਾਸ ਜੀ ਨੇ ਸਮਾਜ ਦੀ ਉਨਤੀ ਲਈ ਜੋ ਰਸਤਾ ਦਿਖਾਇਆ ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ। ਇਸ ਸਬੰਧੀ ਸਜਾਏ ਗਏ ਦੀਵਨ ਅੰਦਰ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਬਘੇਲ ਸਿੰਘ ਸੁਖਰਾਜ ਸਿੰਘ, ਸੁਖਬੀਰ ਸਿੰਘ, ਨਿਸ਼ਾਨ ਸਿੰਘ, ਜਸਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ ਕਾਬਲ ਸਿੰਘ ਲੋਹਾਰਕਾ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਅਤੇ ਸੰਗਤਾਂ ਮੌਜੂਦ ਸਨ।

-PTC News

Related Post