ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ ਭਾਈ ਲਾਲੋ ਜੀ ਦਾ ਜਨਮ ਦਿਹਾੜਾ
Jashan A
September 16th 2019 07:50 AM
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ ਭਾਈ ਲਾਲੋ ਜੀ ਦਾ ਜਨਮ ਦਿਹਾੜਾ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 24 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਹੋਣਗੇ।