ਪੰਜਾਬ ਨੂੰ ਮਾੜੇ ਹਾਲਾਤਾਂ 'ਚ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਬਿਕਰਮ ਮਜੀਠੀਆ

By  Jashan A September 26th 2019 04:07 PM

ਪੰਜਾਬ ਨੂੰ ਮਾੜੇ ਹਾਲਾਤਾਂ 'ਚ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਬਿਕਰਮ ਮਜੀਠੀਆ

ਮਕਸੂਦਾਂ ਧਮਾਕਾ ਅਤੇ ਹੋਰ ਘਟਨਾਵਾਂ ਕਾਰਨ ਪੰਜਾਬ ਦਾ ਮਾਹੌਲ ਹੋਇਆ ਖ਼ਰਾਬ: ਬਿਕਰਮ ਮਜੀਠੀਆ

ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ 'ਚ ਆਏ ਦਿਨ ਵਿਗੜ ਰਹੇ ਹਾਲਾਤਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਪਾਰਟੀ ਦੇ ਹੋਰ ਆਗੂ ਮੌਜੂਦ ਰਹੇ।

Asr ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਨੂੰ ਮਾੜੇ ਹਾਲਾਤਾਂ 'ਚ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਖਰਾਬ ਕਰਨ 'ਚ ਜੋ ਰੋਲ ਕਾਂਗਰਸ ਦਾ 80 ਦੇ ਦਹਾਕੇ' ਚ ਰਿਹਾ ਸੀ, ਉਹ ਰੋਲ ਹੁਣ ਫੇਰ ਤੋਂ ਦੁਹਰਾਇਆ ਜਾ ਰਿਹਾ ਹੈ।ਤਰਨਤਾਰਨ ਵਿਖੇ ਸਰਪੰਚੀ ਚੋਣਾਂ 'ਚ ਬੰਬ ਸੁਟਿਆ ਗਿਆ ਸੀ, ਪਰ ਉਹ ਮਾਮਲਾ ਕਾਂਗਰਸ ਸਰਕਾਰ ਨੇ ਖੁਰਦ ਫ਼ੁਰਦ ਕਰ ਦਿੱਤਾ।

ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੇ 7 ਪੰਜਾਬੀ ਨੌਜਵਾਨਾਂ ਦੀ ਹੋਈ ਵਤਨ ਵਾਪਸੀ

Asrਮਜੀਠੀਆ ਨੇ ਕਿਹਾ ਕਿ ਮਕਸੂਦਾਂ ਧਮਾਕਾ ਅਤੇ ਹੋਰ ਘਟਨਾਵਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਹੋਇਆ ਹੈ। ਅੱਗੇ ਉਹਨਾਂ ਕਿਹਾ ਕਿ ਕਾਂਗਰਸ ਨੇ ਪਿਛਲੇ ਦਿਨੀਂ ਤਰਨਤਾਰਨ ਦੇ ਇੱਕ ਪਿੰਡ 'ਚ ਹੋਏ ਬੰਬ ਧਮਾਕੇ ਦੇ ਦੋਸ਼ੀਆਂ ਗੁਰਜੰਟ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਹਰਜੀਤ ਸਿੰਘ ਨੂੰ ਬਚਾਉਣ ਦੀ ਪਹਿਲਾਂ ਕੋਸ਼ਿਸ਼ ਕੀਤੀ ਗਈ। ਪਰ ਬਾਅਦ 'ਚ ਨਵੀਆਂ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ।

Asrਉਹਨਾਂ ਕਿਹਾ ਕਿ ਗੁਰਜੰਟ ਸਿੰਘ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਉਹ ਹੀ ਇਸ ਧਮਾਕੇ ਦਾ ਮੁੱਖ ਦੋਸ਼ੀ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਵੱਲੋਂ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

-PTC News

Related Post