ਮੁੱਖ ਮੰਤਰੀ ਵੱਲੋਂ ਹਮਲੇ ਦੀ ਨਿਖੇਧੀ, ਮ੍ਰਿਤਕਾ ਦੇ ਪਰਿਵਾਰਾਂ ਨੂੰ 5-5 ਲੱਖ ਦੇਣ ਦਾ ਐਲਾਨ ਤੇ ਜ਼ਖਮੀਆਂ ਦਾ ਹੋਵੇਗਾ ਫਰੀ ਇਲਾਜ

By  Jashan A November 18th 2018 02:30 PM -- Updated: November 18th 2018 04:19 PM

ਮੁੱਖ ਮੰਤਰੀ ਵੱਲੋਂ ਹਮਲੇ ਦੀ ਨਿਖੇਦੀ, ਮ੍ਰਿਤਕਾ ਦੇ ਪਰਿਵਾਰਾਂ ਨੂੰ 5-5 ਲੱਖ ਦੇਣ ਦਾ ਐਲਾਨ ਤੇ ਜ਼ਖਮੀਆਂ ਦਾ ਹੋਵੇਗਾ ਫਰੀ ਇਲਾਜ,ਅੰਮ੍ਰਿਤਸਰ: ਅੰਮ੍ਰਿਤਸਰ 'ਚ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਦੇ ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ 5-5 ਲੱਖ ਦੇ ਮੁਆਵਜ਼ੇ ਅਤੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਗਿਆ ਹੈ। AMRITSARਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਸਬੰਧੀ ਉੱਚ ਪੱਧਰੀ ਬੈਠਕ ਬੁਲਾਈ ਗਈ ਹੈ ਅਤੇ ਉਹਨਾਂ ਨੇ ਡੀਜੀਪੀ ਕਾਨੂੰਨ ਵਿਵਸਥਾ ਅਤੇ ਡੀਜੀਪੀ ਇੰਟੈਲੀਜੇਂਸ ਨੂੰ ਗਠਨ ਸਥਾਨ 'ਤੇ ਪਹੁੰਚ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪੀੜਤ ਪਰਿਵਾਰ ਦੇ ਨਾਲ ਹਨ। amritsarਦੱਸਣਯੋਗ ਹੈ ਕਿ ਦੋ ਬੰਦੂਕ ਧਾਰੀ ਨੌਜਵਾਨਾਂ ਵਲੋਂ ਪਿਸਤੌਲ ਦੀ ਨੋਕ ਤੇ ਪਿੰਡ ਅਦਲੀਵਾਲ ਦੇ ਸਤਸੰਗ ਭਵਨ ਅੰਦਰ ਜਾ ਕੇ ਵੱਡੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।ਜਿਸ ਦੌਰਾਨ ਦਰਜਨਾਂ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਖ ਵੱਖ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ 3 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। —PTC News

Related Post