ਅੰਮ੍ਰਿਤਸਰ ਹਮਲੇ ਤੋਂ ਬਾਅਦ ਪੂਰੇ ਪੰਜਾਬ 'ਚ ਵਧਿਆ ਡਰ, ਪੁਲਿਸ ਨੇ ਚੁੱਕਿਆ ਇਹ ਕਦਮ!!

By  Jashan A November 18th 2018 04:05 PM

ਅੰਮ੍ਰਿਤਸਰ ਹਮਲੇ ਤੋਂ ਬਾਅਦ ਪੂਰੇ ਪੰਜਾਬ 'ਚ ਵਧਿਆ ਡਰ, ਪੁਲਿਸ ਨੇ ਚੁੱਕਿਆ ਇਹ ਕਦਮ!!,ਅੰਮ੍ਰਿਤਸਰ; ਅਮ੍ਰਿਤਸਰ ਹਮਲੇ ਤੋਂ ਪੰਜਾਬ ਪੁਲਿਸ ਵੱਲੋਂ ਵੱਖ-ਵੱਖ 'ਤੇ ਸਿਕਿਉਰਿਟੀ ਤਾਇਨਾਤ ਕਰ ਦਿੱਤੀ ਗਈ ਗਏ। ਪੰਜਾਬ ਪੁਲਿਸ ਵੱਲੋਂ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਆਉਣ ਜਾਣ ਵਾਲੇ ਹਰ ਵਿਅਕਤੀ ਦੀ ਚੇਕਿੰਗ ਕੀਤੀ ਜਾ ਰਹੀ ਹੈ ਫਿਲਹਾਲ ਪੁਲਿਸ ਦੁਆਰਾ ਪੂਰੇ ਸ਼ਹਿਰ ਵਿੱਚ ਨਾਕੇਬੰਦੀ ਕਰ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਸਰਹਿੰਦ ਪੁਲਿਸ ਪੂਰੀ ਤਰਾਂ ਮੁਸਤੈਦ ਹੋ ਗਈ ਹੈ।

ਪੁਲਿਸ ਵੱਲੋਂ ਸਰਾਰਤੀ ਅਨਸਰਾਂ ਤੇ ਨਜਰ ਰੱਖ ਕੇ ਰੇਲਵੇ ਸਟੇਸ਼ਨਾਂ ਤੇ ਬੱਸ ਸਟੇਸ਼ਨਾਂ ਤੇ ਯਾਤਰੀਆਂ ਤੇ ਯਾਤਰੀਆਂ ਦੇ ਸਾਮਾਨ ਦੀ ਸਖਤ ਚੈਕਿੰਗ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵੱਲੋਂ ਸੂਬੇ 'ਚ ਮੌਜੂਦ ਸਾਰੇ ਨਿਰੰਕਾਰੀ ਭਵਨਾਂ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਨਾਲ ਹੀ ਫਿਰੋਜ਼ਪੁਰ ਜਿਹੇ ਸਰਹੱਦੀ ਇਲਾਕਿਆਂ 'ਚ ਪੁਲਿਸ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ। ਉਥੇ ਹੀ ਪੰਜਾਬ ਅਤੇ ਹਿਮਾਚਲ ਦੀ ਸਰਹੱਦ ਤੇ ਵਸਦੇ ਅਨੰਦਪੁਰ ਸਾਹਿਬ ਦੇ ਸੰਤ ਨਿਰੰਕਾਰੀ ਭਵਨ ਦੀ ਸੁਰੱਖਿਆ ਵੀ ਸਖਤ ਕਰ ਦਿੱਤੀ ਗਈ ਹੈ ਜਦੋਂ ਕਿ ਇੱਥੋਂ ਦੇ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਨਿਰੰਕਾਰੀ ਮਿਸ਼ਨ ਹੈ।

punjabਆਨੰਦਪੁਰ ਸਾਹਿਬ ਦੇ ਸੰਤ ਨਿਰੰਕਾਰੀ ਭਵਨ ਦੇ ਪ੍ਰਬੰਧਕ ਮੇਲਾ ਸਿੰਘ ਦਾ ਕਹਿਣਾ ਹੈ ਕਿ ਅੱਜ ਬਹੁਤ ਹੀ ਨਿੰਦਣਯੋਗ ਘਟਨਾ ਅਜਨਾਲਾ ਦੇ ਵਿੱਚ ਹੋਈ ਹੈ ਜਿੱਥੇ ਅਮਨ ਅਮਾਨ ਦੇ ਨਾਲ ਆਪਣੇ ਗੁਰੂ ਦਾ ਸਿਮਰਨ ਕਰਦੇ ਹੋਏ ਸ਼ਰਧਾਲੂਆਂ ਉੱਤੇ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਹਮਲਾ ਕਰ ਦੇਣਾ ਬਹੁਤ ਹੀ ਮੰਦਭਾਗਾ ਕਾਰਨਾਮਾ ਹੈ ਇਸ ਲਈ ਜਿੱਥੇ ਅਸੀਂ ਸ਼ੱਕ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਉੱਥੇ ਹੀ ਅਸੀਂ ਇਹ ਵੀ ਕਹਿ ਕਹਿਣਾ ਚਾਹੁੰਦੇ ਹਾਂ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਅਮਨ ਪਸੰਦ ਹਨ ਤੇ ਸਾਡਾ ਮਿਸ਼ਨ ਵੀ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੇ ਲਈ ਬਣਾਇਆ ਗਿਆ ਹੈ।

ਹੋਰ ਪੜ੍ਹੋ: ਕੈਨੇਡਾ ਦੇ ਉਨਟਾਰੀਓ ‘ਚ ਸਿੱਖ ਡ੍ਰਾਈਵਰਾਂ ਨੂੰ ਵੱਡੀ ਖੁਸ਼ਖਬਰੀ ਮਿਲਣ ਦੀਆਂ ਤਿਆਰੀਆਂ

ਇਸ ਲਈ ਅਸੀਂ ਪ੍ਰਸ਼ਾਸ਼ਨ ਤੋਂ ਮੰਗ ਕਰਦੇ ਹਾਂ ਕਿ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਜਿੱਥੋਂ ਤੱਕ ਸਾਡੇ ਭਵਨ ਦੀ ਸੁਰੱਖਿਆ ਦਾ ਸਵਾਲ ਹੈ ਤਾਂ ਆਨੰਦਪੁਰ ਸਾਹਿਬ ਪੁਲਸ ਵੱਲੋਂ ਇਥੇ ਸਖਤ ਪਹਿਰਾ ਲਗਾ ਦਿੱਤਾ ਗਿਆ ਹੈ ਅਤੇ ਸਾਡੇ ਕੋਲ ਪੁਲਿਸ ਅਧਿਕਾਰੀ ਪਹੁੰਚ ਕੇ ਗ਼ੱਲਬਾਤ ਕਰ ਚੁੱਕੇ ਹਨ।

—PTC News

Related Post