ਅੰਮ੍ਰਿਤਸਰ ਬੰਬ ਧਮਾਕਾ: ਨਿਰੰਕਾਰੀ ਮਿਸ਼ਨ ਵੱਲੋਂ ਮ੍ਰਿਤਕਾ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

By  Jashan A November 19th 2018 07:58 PM

ਅੰਮ੍ਰਿਤਸਰ ਬੰਬ ਧਮਾਕਾ: ਨਿਰੰਕਾਰੀ ਮਿਸ਼ਨ ਵੱਲੋਂ ਮ੍ਰਿਤਕਾ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ,ਅੰਮ੍ਰਿਤਸਰ: ਅੰਮ੍ਰਿਤਸਰ ਹਮਲੇ 'ਚ ਮਾਰੇ ਗਏ ਲੋਕਾਂ ਦੀ ਸਹਾਇਤਾ ਲਈ ਨਿਰੰਕਾਰੀ ਮਿਸ਼ਨ ਨੇ ਹੱਥ ਵਧਾਇਆ ਹੈ।ਨਿਰੰਕਾਰੀ ਮਿਸ਼ਨ ਵਲੋਂ ਮ੍ਰਿਤਕਾ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਐਲਾਨ ਦਿੱਲੀ ਦੇ ਮੁੱਖ ਦਫ਼ਤਰ ਤੋਂ ਕੀਤਾ ਗਿਆ ਹੈ।

blast ਮਿਸ਼ਨ ਨੇ ਇਸ ਧਮਾਕੇ ਵਿਚ ਜ਼ਖਮੀ ਹੋਏ ਲੋਕਾਂ ਦਾ ਮੁਫਤ ਇਲਾਜ ਕਰਨ ਦਾ ਜ਼ਿੰਮਾ ਵੀ ਲਿਆ ਹੈ।ਉਧਰ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਹਨਾਂ ਨੇ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

punjabਦੱਸਣਯੋਗ ਹੈ ਕਿ ਐਤਵਾਰ ਨੂੰ ਰਾਜਾਸਾਂਸੀ ਦੇ ਨਿਰੰਕਾਰੀ ਭਵਨ 'ਤੇ ਅਣਪਛਾਤੇ ਲੋਕਾਂ ਵਲੋਂ ਉਸ ਸਮੇਂ ਗ੍ਰਨੇਡ ਨਾਲ ਹਮਲਾ ਕਰ ਦਿੱਤਾ ਗਿਆ ਸੀ ਜਦੋਂ ਸੰਗਤ ਭਵਨ ਵਿਚ ਬੈਠ ਕੇ ਸਤਿਸੰਗ ਕਰ ਰਹੀ ਸੀ। ਇਸ ਹਮਲੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 21 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ।

—PTC News

Related Post