2 ਦਸੰਬਰ ਨੂੰ ਹੋਣ ਵਾਲੀਆਂ ਚੀਫ ਖਾਲਸਾ ਦੀਵਾਨ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ

By  Jashan A December 1st 2018 02:20 PM -- Updated: December 1st 2018 02:26 PM

2 ਦਸੰਬਰ ਨੂੰ ਹੋਣ ਵਾਲੀਆਂ ਚੀਫ ਖਾਲਸਾ ਦੀਵਾਨ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ,ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਅਦਾਲਤ ਵਲੋਂ ਚੀਫ ਖ਼ਾਲਸਾ ਦੀਵਾਨ ਦੀਆਂ ਚੋਣਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਅਦਾਲਤ ਵੱਲੋਂ ਰੋਕ ਲਗਾਉਂਦਿਆਂ ਹੁਣ ਇਸ ਮਾਮਲੇ ਦੀ ਸੁਣਵਾਈ 7 ਦਸੰਬਰ ਨੂੰ ਹੋਵੇਗੀ।

chief khalsa diwan 2 ਦਸੰਬਰ ਨੂੰ ਹੋਣ ਵਾਲੀਆਂ ਚੀਫ ਖਾਲਸਾ ਦੀਵਾਨ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ

ਦੱਸ ਦੇਈਏ ਕਿ ਚੀਫ ਖ਼ਾਲਸਾ ਦੀਵਾਨ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬੀਤੇ ਦਿਨ ਅੰਮ੍ਰਿਤਸਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੀਫ ਖ਼ਾਲਸਾ ਦੀਵਾਨ ਦੇ ਸਕੱਤਰ ਨੂੰ ਪੱਤਰ ਲਿਖਿਆ ਸੀ। ਜਿਸ ਦੌਰਾਨ ਉਹਨਾਂ ਨੇ ਆਦੇਸ਼ ਦਿੱਤਾ ਕਿ ਦੀਵਾਨ ਦੇ ਚੋਣ ਸੰਵਿਧਾਨ ਦੇ ਅਨੁਸਾਰ ਕਰਵਾਏ ਜਾਣ।

letter 2 ਦਸੰਬਰ ਨੂੰ ਹੋਣ ਵਾਲੀਆਂ ਚੀਫ ਖਾਲਸਾ ਦੀਵਾਨ ਦੀਆਂ ਚੋਣਾਂ 'ਤੇ ਅਦਾਲਤ ਨੇ ਲਗਾਈ ਰੋਕ

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਹੁਦੇ ਸਹਿਤ ਛੇ ਅਹੁਦਿਆਂ ਲਈ ਚੋਣ ਦੋ ਦਸੰਬਰ ਨੂੰ ਮੁੱਖ ਦਫ਼ਤਰ ਅਮ੍ਰਿਤਸਰ ‘ਚ ਕਰਵਾਈ ਜਾਣੀ ਸੀ। ਪਰ ਹੁਣ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਹੀ ਚੋਣਾਂ ਦੀ ਤਾਰੀਖ਼ ਦਾ ਪਤਾ ਲੱਗ ਸਕੇਗਾ।

-PTC News

Related Post