ਕਾਂਸਟੇਬਲ ਗੁਰਦੀਪ ਸਿੰਘ ਦੇ ਕਤਲ ਦਾ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

By  Jashan A October 2nd 2019 05:39 PM

ਕਾਂਸਟੇਬਲ ਗੁਰਦੀਪ ਸਿੰਘ ਦੇ ਕਤਲ ਦਾ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ,ਸ੍ਰੀ ਅੰਮ੍ਰਿਤਸਰ ਸਾਹਿਬ: ਪਿਛਲੇ ਦਿਨੀਂ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਜਾਣੀਆਂ ਵਿਖੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਗਈ ਐਸਟੀਐਫ ਅਤੇ ਤਸਕਰਾਂ ਵਿਚਕਾਰ ਮੁਕਾਬਲਾ ਹੋ ਗਿਆ ਹੈ। Asrਇਸ ਮੁਕਾਬਲੇ ‘ਚ ਜਲੰਧਰ ਐੱਸਟੀਐੱਫ ਦੇ ਕਾਂਸਟੇਬਲ ਗੁਰਦੀਪ ਸਿੰਘ ਸ਼ਹੀਦ ਹੋ ਗਏ ਸਨ। ਪੁਲਿਸ ਨੇ ਇਸ ਮਾਮਲੇ 'ਚ 6 ਘੰਟੇ ਬਾਅਦ 2 ਤਸਕਰਾਂ ਪਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹੋਰ ਪੜ੍ਹੋ: ਜ਼ਬਰੀ ਧਰਮ ਪਰਿਵਰਤਨ ਮਾਮਲਾ : ਪੀਟੀਸੀ ਨਿਊਜ਼ ਦੀ ਖਬਰ ਦਾ ਵੱਡਾ ਅਸਰ, ਜੰਮੂ-ਕਸ਼ਮੀਰ 'ਚ ਸਿੱਖ ਪੀੜਤ ਲੜਕੀ ਦੇ ਬਿਆਨ ਦਰਜ ਕਰਵਾਉਣ ਪਹੁੰਚੀ ਪੁਲਿਸ  ਜਿਨ੍ਹਾਂ ਅੱਜ ਅੰਮ੍ਰਿਤਸਰ ਵਿਖੇ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਕਰਦਿਆਂ ਦੋਹਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। Asrਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਦੁਪਹਿਰ ਤੋਂ ਬਾਅਦ ਐਸਟੀਐਫ ਜਲੰਧਰ ਦੀ ਟੀਮ ‘ਚ ਸ਼ਾਮਿਲ ਕਾਂਸਟੇਬਲ ਗੁਰਦੀਪ ਸਿੰਘ ਗਾਹਕ ਬਣਕੇ ਨਸ਼ਾ ਤਸਕਰ ਕੋਲ ਗਿਆ ਸੀ। ਇਸ ਦੌਰਾਨ ਤਸਕਰ ਨੇ ਸ਼ੱਕ ਹੋਣ ‘ਤੇ ਕਾਂਸਟੇਬਲ ਨੂੰ ਗੋਲੀ ਮਾਰ ਦਿੱਤੀ। -PTC News

Related Post