ਨਾਮ-ਬਾਣੀ ਦੇ ਰਸੀਏ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਜੀ ਦਾ ਅਕਾਲ ਚਲਾਣਾ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ: ਗਿਆਨੀ ਹਰਪ੍ਰੀਤ ਸਿੰਘ

By  Jashan A September 25th 2019 06:29 PM

ਨਾਮ-ਬਾਣੀ ਦੇ ਰਸੀਏ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਜੀ ਦਾ ਅਕਾਲ ਚਲਾਣਾ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ: ਗਿਆਨੀ ਹਰਪ੍ਰੀਤ ਸਿੰਘ,ਸ੍ਰੀ ਅੰਮ੍ਰਿਤਸਰ ਸਹਿਬ: ਅੱਜ ਮਿਤੀ 25 ਸਤੰਬਰ 2019 ਨੂੰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਿੱਖ ਪੰਥ ਦੀ ਮਹਾਨ ਸ਼ਖਸ਼ੀਅਤ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਜੀ (ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ) ਜੋ ਕਿ ਬਹੁਤ ਹੀ ਉੱਚੇ–ਸੁੱਚੇ ਜੀਵਨ, ਮਿੱਠ ਬੋਲੜੇ, ਸਾਧੂ ਸੁਭਾਅ ਅਤੇ ਧਾਰਮਿਕ ਬਿਰਤੀ ਦੇ ਮਾਲਕ ਸਨ।

ਉਨ੍ਹਾਂ ਨੇ ਆਪਣਾ ਸਾਰਾ ਜੀਵਨ ਅਕਾਲ ਪੁਰਖ ਦੀ ਭੈ-ਭਾਵਨੀ ਵਿਚ ਰਹਿੰਦਿਆਂ ਗੁਰਮਤਿ ਅਨੁਸਾਰ ਲੋਕ ਭਲਾਈ ਦੀ ਸੇਵਾ ਕਰਦਿਆਂ ਗੁਰੂ ਆਸ਼ੇ ਅਨੁਸਾਰ ਬਤੀਤ ਕੀਤਾ।ਭਾਵੇਂ ਜੰਮਣਾ ਅਤੇ ਮਰਨਾ ਪ੍ਰਭੂ ਦੇ ਭਾਣੇ ਵਿਚ ਹੀ ਹੈ ਪਰ ਫਿਰ ਵੀ ਜਦੋਂ ਪਰਵਾਰ ਦਾ ਕੋਈ ਜੀਅ ਸਦੀਵੀਂ ਵਿਛੋੜਾ ਦੇ ਜਾਂਦਾ ਹੈ ਤਾਂ ਪਰਵਾਰ ਲਈ ਉਸਦਾ ਵਿਛੋੜਾ ਅਸਹਿ ਅਤੇ ਅਕਹਿ ਹੋ ਜਾਂਦਾ ਹੈ।

ਹੋਰ ਪੜ੍ਹੋ:ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦੀ ਮਾਤਾ ਅਮਰਜੀਤ ਕੌਰ ਦੀ ਅੰਤਮ ਅਰਦਾਸ ਮੌਕੇ ਪੁੱਜੀਆਂ ਵੱਖ-ਵੱਖ ਸ਼ਖ਼ਸੀਅਤਾਂ

ਪਰ ਇਹ ਸਭ ਅਕਾਲ ਪੁਰਖ ਦੇ ਭਾਣੇ ਅੰਦਰ ਹੀ ਹੁੰਦਾ ਹੈ।ਉਸ ਅੱਗੇ ਕਿਸੇ ਦਾ ਜੋਰ ਨਹੀ ਚੱਲਦਾ। ਸਿੰਘ ਸਾਹਿਬ ਜੀ ਨੇ ਪ੍ਰੀਵਾਰ ਨਾਲ ਦਿਲੀ ਹਮਦਰਦੀ ਜਿਤਾਉਂਦਿਆਂ ਕਿਹਾ ਕਿ ਅਕਾਲ ਪੁਰਖ ਸੱਚੇ ਪਾਤਸ਼ਾਹ ਜੀ ਮਿਹਰ ਕਰਨ ਅਤੇ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

-PTC News

Related Post