ਕੁਝ ਮਹੀਨੇ ਪਹਿਲਾਂ ਪਿਤਾ ਦੀ ਹੋਈ ਸੀ ਮੌਤ, ਸਦਮੇ 'ਚ ਧੀ ਨੇ ਕੀਤੀ ਖੁਦਕੁਸ਼ੀ

By  Jashan A August 25th 2019 01:18 PM -- Updated: August 25th 2019 01:19 PM

ਕੁਝ ਮਹੀਨੇ ਪਹਿਲਾਂ ਪਿਤਾ ਦੀ ਹੋਈ ਸੀ ਮੌਤ, ਸਦਮੇ 'ਚ ਧੀ ਨੇ ਕੀਤੀ ਖੁਦਕੁਸ਼ੀ,ਅੰਮ੍ਰਿਤਸਰ: ਅੰਮ੍ਰਿਤਸਰ ਦੀ ਗਲੀ ਨਮਕ ਵਾਲੀ ਸ਼ਰਮਾ ਕਾਲੋਨੀ 'ਚ ਇੱਕ 13 ਸਾਲਾ ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 13 ਸਾਲਾ ਨੇਹਾ ਨੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। asrਮਿਲੀ ਜਾਣਕਾਰੀ ਮੁਤਾਬਕ 3 ਮਹੀਨੇ ਪਹਿਲਾਂ ਉਸ ਦੇ ਪਿਤਾ ਰਾਜੇਸ਼ ਕੁਮਾਰ ਦੀ ਮੌਤ ਹੋ ਜਾਣ ਤੋਂ ਬਾਅਦ ਉਹ ਡੂੰਘੇ ਸਦਮੇ 'ਚ ਸੀ। ਜਿਸ ਕਾਰਨ ਉਸ ਨੇ ਵੀ ਮੌਤ ਨੂੰ ਗਲੇ ਲਗਾ ਲਿਆ। ਹੋਰ ਪੜ੍ਹੋ: ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਪਰਿਵਾਰ 'ਚ ਸੋਗ ਦੀ ਲਹਿਰ ਨੇਹਾ ਆਪਣੇ ਪਿੱਛੇ ਮਾਂ, 2 ਭੈਣਾਂ ਤੇ 1 ਭਰਾ ਨੂੰ ਛੱਡ ਗਈ।ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ, ਉਥੇ ਹੀ ਰਿਸ਼ਤੇਦਾਰਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ। asrਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 174 ਸੀ. ਆਰ. ਪੀ. ਸੀ. ਅਧੀਨ ਉਸ ਦਾ ਪੋਸਟਮਾਰਟਮ ਕਰਵਾ ਦਿੱਤਾ।ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। -PTC News

Related Post