ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਲੱਗੀ ਭਿਆਨਕ ਅੱਗ (ਤਸਵੀਰਾਂ)

By  Jashan A July 25th 2019 06:26 PM

ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਲੱਗੀ ਭਿਆਨਕ ਅੱਗ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਨਾਨਕ ਸਟੇਡੀਅਮ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਵੱਡੀ ਮਾਤਰਾ 'ਚ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਇਸ ਘਟਨਾ ਤੋਂ ਬਾਅਦ ਇਲਾਕੇ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪਹੁੰਚ ਗਈਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ।

ਹੋਰ ਪੜ੍ਹੋ: ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ - ਜਾਣੋ ਕਿਸ ਨੂੰ ਮਿਲਿਆ ਕਿਹੜਾ ਅਵਾਰਡ

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਚੱਲਿਆ। ਉਥੇ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post