ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਦੀਪ ਪੁਰੀ ਨੇ ਲੋਪੋਕੇ ਵਿਖੇ ਕੀਤਾ ਚੋਣ ਦਫ਼ਤਰ ਦਾ ਉਦਘਾਟਨ (ਤਸਵੀਰਾਂ)

By  Jashan A May 3rd 2019 02:36 PM

ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਦੀਪ ਪੁਰੀ ਨੇ ਲੋਪੋਕੇ ਵਿਖੇ ਕੀਤਾ ਚੋਣ ਦਫ਼ਤਰ ਦਾ ਉਦਘਾਟਨ (ਤਸਵੀਰਾਂ),ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਲੋਪੋਕੇ ਵਿਖੇ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਅਤੇ ਲੋਕਾਂ ਨੇ ਸ਼ਮੂਲੀਅਤ ਕੀਤੀ।

asr ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਦੀਪ ਪੁਰੀ ਨੇ ਲੋਪੋਕੇ ਵਿਖੇ ਕੀਤਾ ਚੋਣ ਦਫ਼ਤਰ ਦਾ ਉਦਘਾਟਨ (ਤਸਵੀਰਾਂ)

ਹੋਰ ਪੜ੍ਹੋ:ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਦਾ ਭਤੀਜਾ 14 ਦਿਨੀਂ ਨਿਆਂਇਕ ਹਿਰਾਸਤ ‘ਚ

ਇਸ ਦੌਰਾਨ ਹਰਦੀਪ ਸਿੰਘ ਪੁਰੀ ਨੇ ਨੇ ਉਥੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ 'ਤੇ ਕਈ ਵੱਡੇ ਸਿਆਸੀ ਹਮਲੇ ਵੀ ਕੀਤੇ। ਉਹਨਾਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੂੰ ਸਵਾਲ ਕੀਤਾ ਕਿ ਅੰਮ੍ਰਿਤਸਰ ਦੀ ਜਨਤਾ ਨਾਲ ਜੇ ਇਨ੍ਹਾਂ ਹੀ ਪਿਆਰ ਹੈ ਤਾਂ ਆਪਣੇ ਦਫਤਰ ਅੱਗੇ ਤਾਂ ਟੋਏ ਪਏ ਨੇ ਤੇ ਔਜਲਾ ਸਾਹਿਬ ਨੇ ਆਪਣੇ ਐਮ ਪੀ ਫ਼ੰਡ 'ਚੋਂ ਚੰਡੀਗੜ੍ਹ ਦੇ ਗੋਲਫ ਕਲੱਬ ਨੂੰ 20 ਲੱਖ ਰੁਪਏ ਕਿਉਂ ਦਿੱਤੇ।

asr ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਦੀਪ ਪੁਰੀ ਨੇ ਲੋਪੋਕੇ ਵਿਖੇ ਕੀਤਾ ਚੋਣ ਦਫ਼ਤਰ ਦਾ ਉਦਘਾਟਨ (ਤਸਵੀਰਾਂ)

ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਵੀ ਜਾਣੂ ਕਰਵਾਇਆ।

ਹੋਰ ਪੜ੍ਹੋ:ਨੇਪਾਲ ‘ਚ ਤੂਫ਼ਾਨ ਨੇ ਮਚਾਈ ਤਬਾਹੀ, ਹੁਣ ਤੱਕ 27 ਦੀ ਮੌਤ, 400 ਗੰਭੀਰ ਜ਼ਖਮੀ

asr ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਦੀਪ ਪੁਰੀ ਨੇ ਲੋਪੋਕੇ ਵਿਖੇ ਕੀਤਾ ਚੋਣ ਦਫ਼ਤਰ ਦਾ ਉਦਘਾਟਨ (ਤਸਵੀਰਾਂ)

ਜ਼ਿਕਰ ਏ ਖਾਸ ਹੈ ਕਿ ਆਉਣ ਵਾਲੀਆਂ ਅਗਾਮੀ ਚੋਣਾਂ ਲਈ ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਅੰਮ੍ਰਿਤਸਰ ਸੀਟ ਤੋਂ ਟਿਕਟ ਦਿੱਤੀ ਹੈ, ਜਿਸ ਦੌਰਾਨ ਉਹਨਾਂ ਦਾ ਮੁਕਾਬਲਾ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨਾਲ ਹੋਵੇਗਾ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੂਬੇ ਅੰਦਰ 19 ਮਈ ਨੂੰ 13 ਸੀਟਾਂ 'ਤੇ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:

Related Post