ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A November 28th 2019 10:03 AM

ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਹਾਜ਼ਰੀ ਲਵਾਈ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Asrਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ਉਹਨਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਈ ਹੋਰ ਉੱਘੀਆਂ ਸਖਸ਼ੀਅਤਾਂ ਮੌਜੂਦ ਰਹੀਆਂ।

ਹੋਰ ਪੜ੍ਹੋ: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ

Asrਦੱਸਣਯੋਗ ਹੈ ਕਿ ਬਾਦਲ ਪਰਿਵਾਰ ਵਲੋਂ ਜਾਰੀ ਆਖੰਡ ਪਾਠ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਉਹਨਾਂ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀ ਭਰੀ।

-PTC News

Related Post