ਪਾਕਿ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਵਲੋਂ ਅੱਜ ਰਵਾਨਾ

By  Jashan A November 21st 2018 11:10 AM -- Updated: November 21st 2018 01:07 PM

ਪਾਕਿ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਵਲੋਂ ਅੱਜ ਰਵਾਨਾ ,ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ,ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕੀਤਾ ਗਿਆ।

sikhਸ਼੍ਰੋਮਣੀ ਕਮੇਟੀ ਵਲੋਂ ਜਥੇ ਨਾਲ 1227 ਸ਼ਰਧਾਲੂ ਭੇਜੇ ਗਏ , ਜੋ 23 ਨਵੰਬਰ ਨੂੰ ਗੁ. ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣਗੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇ ਦੇ ਆਗੂ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਭੇਜਿਆ ਹੈ।

ਉਨ੍ਹਾਂ ਜਥੇ ਦੇ ਪ੍ਰੋਗਰਾਮ ਬਾਰੇ ਦੱਸਿਆ ਕਿ 21 ਨਵੰਬਰ ਨੂੰ ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ, ਜਿਥੋਂ 22 ਨਵੰਬਰ ਨੂੰ ਗੁ. ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਦੇ ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਮੁੜ ਸ੍ਰੀ ਨਨਕਾਣਾ ਸਾਹਿਬ ਵਿਖੇ ਪਰਤ ਆਵੇਗਾ।

passangers 23 ਨਵੰਬਰ ਨੂੰ ਗੁ. ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਜਦਕਿ 24 ਨਵੰਬਰ ਨੂੰ ਸ਼ਰਧਾਲੂ ਗੁ. ਸ੍ਰੀ ਪੰਜਾ ਸਾਹਿਬ ਵਿਖੇ ਜਾਣਗੇ। ਨਾਲ ਹੀ ਉਹਨਾਂ ਨੇ ਕਿਹਾ ਕਿ ਸਿੱਖ ਸਰਧਾਲੂਆਂ 'ਚ ਪ੍ਰਕਾਸ਼ ਪੁਰਬ ਨੂੰ ਲੈ ਕਾਫੀ ਉਤਸ਼ਾਹ ਪਾਇਆ ਜਾ ਰਿਹਾ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ 30 ਨਵੰਬਰ ਨੂੰ ਇਹ ਜਥਾ ਭਾਰਤ ਪੁੱਜ ਜਾਵੇਗਾ।

—PTC News

Related Post