ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ

By  Jashan A October 26th 2019 06:51 PM

ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ,ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗੁਰੂ ਘਰ ਦੇ ਸ਼ਰਧਾਲੂ ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਰਸਦਾਂ ਭੇਟ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਸੰਧੂ ਐਵਨਿਊ ਛੇਹਰਟਾ ਦੇ ਵਸਨੀਕ ਢਿੱਲੋਂ ਪਰਿਵਾਰ ਹਰ ਸਾਲ ਗੁਰੂ ਸਾਹਿਬ ਦੇ ਪਾਵਨ ਦਰਬਾਰ ਵਿਖੇ ਆਪਣੇ ਦਸਵੰਧ ਵਿੱਚੋਂ ਸੇਵਾ ਕਰਦੇ ਹਨ।

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦ ਭੇਟ ਕਰਨ ਪੁੱਜੇ ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਸਪੁੱਤਰ ਮਨਬੀਰ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਅਤੇ ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ।

ਹੋਰ ਪੜ੍ਹੋ: ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਅਫਸੋਸ ਪ੍ਰਗਟ

ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਬਿਨਾ ਭੇਦ-ਭਾਵ ਦੇ ਲੰਗਰ ਛਕ ਕੇ ਤ੍ਰਿਪਤ ਹੁੰਦੀਆਂ ਹਨ ਅਤੇ ਗੁਰੂ ਸਾਹਿਬ ਦੇ ਸ਼ਰਧਾਲੂ ਲੰਗਰ ਸੇਵਾ ਵਿਚ ਹਿੱਸਾ ਪਾ ਕੇ ਖੁਸ਼ੀਆਂ ਪ੍ਰਾਪਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਛੇਹਰਟਾ ਨਿਵਾਸੀ ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰੀਬ ਤਿੰਨ ਲੱਖ ਰੁਪਏ ਦੀਆਂ ਰਸਦਾਂ ਲੰਗਰ ਸੇਵਾ ਲਈ ਭੇਟਾ ਕੀਤੀਆਂ ਗਈਆਂ ਹਨ।

-PTC News

Related Post