ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ

By  Jashan A May 5th 2019 07:58 PM

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਹੋਰ ਪੜ੍ਹੋ:“ਰੂਹਾਨੀਅਤ ਦੇ ਕੇਂਦਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਕਰਨਾ ਮਨ੍ਹਾਂ ਹੈ”!!!!!

ਇਸ ਸਬੰਧੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਸਿੰਘ ਨੇ ਕੀਤੀ।

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਇਤਿਹਾਸ ਅਤੇ ਸਿੱਖ ਧਰਮ ’ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।

ਹੋਰ ਪੜ੍ਹੋ:SGPC ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਦੇ ਪਿਤਾ ਮਹਿੰਦਰ ਸਿੰਘ ਦੀ ਅੰਤਮ ਅਰਦਾਸ ’ਚ ਪੁੱਜੀਆਂ ਵੱਖ- ਵੱਖ ਸ਼ਖ਼ਸੀਅਤਾਂ

ਇਸ ਮੌਕੇ ਉਨ੍ਹਾਂ ਮਾਤਾ ਸੁੰਦਰ ਕੌਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਲਖਬੀਰ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਨਿਸ਼ਾਨ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਸੰਗਤਾਂ ਹਾਜਰ ਸਨ।

-PTC News

Related Post