ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਆਲੌਕਿਕ ਨਗਰ ਕੀਰਤਨ

By  Jashan A December 11th 2018 01:38 PM -- Updated: December 11th 2018 03:22 PM

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਆਲੌਕਿਕ ਨਗਰ ਕੀਰਤਨ,ਅੰਮ੍ਰਿਤਸਰ: ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਅੱਜ ਸ਼੍ਰੀ ਅੰਮ੍ਰਿਤਸਰ ਵਿਖੇ ਆਲੋਕਿਕ ਨਗਰ ਕੀਰਤਨ ਸਜਾਇਆ ਗਿਆ। [caption id="attachment_227443" align="aligncenter" width="300"]amritsar ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਆਲੋਕਿਕ ਨਗਰ ਕੀਰਤਨ[/caption] ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਜੋ ਕਿ ਵੱਖ ਵੱਖ ਬਜਾਰਾਂ ਚੋਂ ਹੁੰਦਾ ਹੋਇਆ ਗੁਰੂ ਜੀ ਦੇ ਜਨਮ ਅਸਥਾਨ ਗੁਰੁਦੁਆਰਾ ਗੁਰੂ ਕੇ ਮਹਿਲ ਵਿਖੇ ਜਾ ਕੇ ਸਮਾਪਤ ਹੋਵੇਗਾ। ਹੋਰ ਪੜ੍ਹੋ: ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ [caption id="attachment_227442" align="aligncenter" width="300"]amritsar ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਆਲੋਕਿਕ ਨਗਰ ਕੀਰਤਨ[/caption] ਇਸ ਨਗਰ ਕੀਰਤਨ 'ਚ ਸੰਗਤਾਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਨਿਹਾਲ ਹੋ ਰਹੀਆਂ ਹਨ ਤੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਸੰਗਤਾਂ ਵੱਲੋਂ ਪੂਰੇ ਤਨ ਮਨ ਧਨ ਨਾਲ ਸੇਵਾ ਨਿਭਾ ਰਹੀਆਂ ਹਨ। -PTC News

Related Post