ਅਧਿਆਪਕਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਅੱਜ ਸਿੱਖਿਆ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ

By  Jashan A November 18th 2018 11:41 AM -- Updated: November 18th 2018 11:42 AM

ਅਧਿਆਪਕਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਅੱਜ ਸਿੱਖਿਆ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ,ਅੰਮ੍ਰਿਤਸਰ: ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਐਸ.ਐਸ.ਏ.ਰਮਸਾ ਅਧਿਆਪਕਾਂ ਦੀ ਤਨਖਾਹ ਕਟੌਤੀ, ਸਾਂਝਾ ਅਧਿਆਪਕ ਮੋਰਚਾ ਦੇ ਆਗੂਆ ਦੀਆਂ ਹੋਈਆਂ ਜਬਰੀ ਮੁਅਤਲੀਆ ਅਤੇ ਬਦਲੀਆਂ ਦੇ ਵਿਰੋਧ , amritsar 5178, ਕੰਪਿਊਟਰ ਅਧਿਆਪਕਾਂ ਸਮੇਤ ਸਮੂਹ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ਤੇ ਪੱਕੇ ਕਰਵਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 7 ਅਕਤੂਬਰ ਤੋਂ ਪਟਿਆਲਾ ਵਿਖੇ ਚੱਲ ਰਹੇ, ਪੱਕੇ ਮੋਰਚੇ ਦੇ ਬਾਅਦ ਵੀ ਕਿਸੇ ਵੀ ਸਰਕਾਰ ਦੇ ਨੁਮਾਇੰਦੇ ਜਾਂ ਅਧਿਕਾਰੀ ਵੱਲੋਂ ਅਧਿਆਪਕ ਮੰਗਾਂ ਮਸਲਿਆਂ ਦੇ ਹੱਲ ਕਰਨ ਦੀ ਬਜਾਏ ਉਲਟਾ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਦਬਾਅ ਬਣਾ ਰਹੇ ਹਨ। teacherਜਿਸ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕ ਵੱਖ ਵੱਖ ਮੰਤਰੀਆਂ ਦੇ ਘਰ ਦਾ ਘਿਰਾਓ ਕਰ ਰਹੇ ਹਨ। ਇਸ ਲੜੀ ਦੇ ਤਹਿਤ ਅਧਿਆਪਕਾਂ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਓ ਪੀ ਸੋਨੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਅਧਿਆਪਕ ਯੂਨੀਅਨ ਦੇ ਨਾਲ ਨਾਲ ਕਿਸਾਨ ਜਥੇਬੰਦੀਆਂ, ਖੇਤ ਮਜ਼ਦੂਰ ਵੀ ਇਸ ਮੁਜ਼ਾਹਰੇ 'ਚ ਅਧਿਆਪਕਾਂ ਨੂੰ ਪੂਰਾ ਸਮਰਥਨ ਦੇਣਗੇ। —PTC News

Related Post