ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਸਮੁੱਚੀ ਲੀਡਰਸ਼ਿਪ ਸਮੇਤ ਕੀਤੀ ਜੋੜੇ ਸਾਫ਼ ਕਰਨ ਦੀ ਸੇਵਾ

By  Jashan A December 8th 2018 11:11 AM -- Updated: December 8th 2018 11:21 AM

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਸਮੁੱਚੀ ਲੀਡਰਸ਼ਿਪ ਸਮੇਤ ਕੀਤੀ ਜੋੜੇ ਸਾਫ਼ ਕਰਨ ਦੀ ਸੇਵਾ,ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

shiromani akalidal ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਸਮੁੱਚੀ ਲੀਡਰਸ਼ਿਪ ਸਮੇਤ ਕੀਤੀ ਜੋੜਿਆਂ ਦੀ ਸੇਵਾ

ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੁਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 10 ਦਸੰਬਰ ਨੂੰ ਪਾਏ ਜਾਣਗੇ। ਜਿਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਸਮੁੱਚੀ ਲੀਡਰਸ਼ਿਪ ਸਮੇਤ ਦਰਬਾਰ ਸਾਹਿਬ ਦੇ ਜੋੜਾ ਘਰ 'ਚ ਪਹੁੰਚ ਕੇ ਜੋੜੇ ਸਾਫ਼ ਕਰਨ ਦੀ ਸੇਵਾ ਨਿਭਾਈ।

shiromani akalidal ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਸਮੁੱਚੀ ਲੀਡਰਸ਼ਿਪ ਸਮੇਤ ਕੀਤੀ ਜੋੜਿਆਂ ਦੀ ਸੇਵਾ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਦੀ ਮੁਆਫੀ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਜਾਵੇਗੀ। ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਨੂੰ ਲੈ ਕੇ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਅਤੇ ਪਾਰਟੀ ਵਰਕਰ ਵੀ ਪਹੁੰਚੇ।

-PTC News

Related Post